ਪੰਜਾਬ

ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਚ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰ ਰਹੀ SIT

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਸਆਈਟੀ ਨੇ ਅਕਤੂਬਰ 2015 ਦੌਰਾਨ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਵਾਲੇ ਦਿਨ ਐਸਐਸਪੀ ਦੀ ਕਾਰ ‘ਤੇ ਹੋਈ ਫਾਇਰਿੰਗ ਬਾਰੇ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਸੂਤਰਾਂ ਮੁਤਾਬਕ ਐਸਐਸਪੀ ਦੀ ਜਿਪਸੀ ਉੱਪਰ ਹੋਈ ਫ਼ਾਇਰਿੰਗ ਮਾਮਲੇ ਵਿੱਚ SIT ਨੇ ਬੀਤੇ ਦਿਨੀਂ ਤਕਰੀਬਨ ਪੰਜ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਇਨ੍ਹਾਂ ਵਿੱਚ ਐਸਪੀ ਬਿਕਰਮਜੀਤ ਦਾ ਨਜ਼ਦੀਕੀ ਕਾਰੋਬਾਰੀ ਵੀ ਸ਼ਾਮਲ ਹੈ। ਐਸਆਈਟੀ ਮੈਂਬਰ ਤੇ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਪਾਲ ਦੀ ਅਗਵਾਈ ਵਿੱਚ ਕੀਤੀ ਗਈ ਇਸ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਤੋਂ ਪੁਲਿਸ ਲਾਇਨ ਫਰੀਦਕੋਟ ਵਿੱਚ ਤਕਰੀਬਨ ਚਾਰ ਘੰਟੇ ਸਵਾਲ-ਜਵਾਬ ਕੀਤੇ ਗਏ।

ਬਹਿਬਲ ਕਲਾਂ ਗੋਲ਼ੀਬਾਰੀ ਮਾਮਲੇ ਵਿੱਚ ਨਾਮਜ਼ਦ ਫਾਜ਼ਿਲਕਾ ਦੇ ਤਤਕਾਲੀ ਐਸਪੀ ਬਿਕਰਮਜੀਤ ਸਿੰਘ ਦੇ ਸੁਰੱਖਿਆ ਮੁਲਾਜ਼ਮ ਅਤੇ ਉਸ ਦੇ ਕਾਫੀ ਕਰੀਬੀ ਸਮਝੇ ਜਾਂਦੇ ਕਾਰ ਡੀਲਰ ਦੇ ਦੋ ਨਿੱਜੀ ਸੁਰੱਖਿਆ ਗਾਰਡ ਤੇ ਇੱਕ ਹੋਰ ਨਜ਼ਦੀਕੀ ਤੋਂ ਪੁੱਛਗਿੱਛ ਕੀਤੀ ਗਈ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਇਸ ਮਾਮਲੇ ਵਿੱਚ ਸਿਰਫ਼ ਇੰਨਾ ਦੱਸਿਆ ਕਿ ਕੁਝ ਜਣਿਆਂ ਤੋਂ ਕੇਸ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਵਿੱਚ ਬਣੀ ਐਸਆਈਟੀ ਕਾਫੀ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬੀਤੇ ਦਿਨ ਐਸਆਈਟੀ ਨੇ ਤਤਕਾਲੀ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਵੀ ਪੁੱਛਗਿੱਛ ਲਈ 25 ਫਰਵਰੀ ਨੂੰ ਪੇਸ਼ ਹੋਣ ਲਈ ਹਦਾਇਤ ਕੀਤੀ ਸੀ। ਉੱਧਰ, ਇਸ ਮਾਮਲੇ ਵਿੱਚ ਸਿਆਸਤ ਵੀ ਕਾਫੀ ਤੂਲ ਫੜਦੀ ਨਜ਼ਰ ਆ ਰਹੀ ਹੈ। ਬਜਟ ਇਜਲਾਸ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਸ਼ਣ ਦੌਰਾਨ ਐਸਆਈਟੀ ਬਾਰੇ ਕੀਤੀ ਟਿੱਪਣੀ ਤੋਂ ਭੜਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰ ਰਹੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago