ਪੰਜਾਬ

ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ SIT ਦੀ ਟੀਮ ਹੁਣ ਡੇਰਾ ਮੁਖੀ ਰਾਮ ਰਹੀਮ ਤੋਂ ਕਰੇਗੀ ਪੁੱਛਗਿੱਛ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਖਿੱਚ ਰਹੀ ਹੈ। ਜਬਰ ਜਨਾਹ ਤੇ ਹੱਤਿਆ ਦੇ ਦੋਸ਼ਾਂ ਤਹਿਤ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲ਼ੀਕਾਂਡ ਮਾਮਲਾ : ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਖਾਰਜ

ਯਾਦ ਰਹੇ 2015 ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਨਾਲ ਜੁੜੇ ਗੋਲੀਕਾਂਡ ਦੇ ਮਾਮਲੇ ’ਚ ਕਈ ਗਵਾਹ ਐਸਆਈਟੀ ਕੋਲ ਡੇਰਾ ਮੁਖੀ ਦਾ ਨਾਂ ਲੈ ਚੁੱਕੇ ਹਨ। ਇਸ ਲਈ ਗੋਲੀਕਾਂਡ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਤੇ ਸਾਜ਼ਿਸ਼ ਘਾੜਿਆਂ ਦੀ ਸ਼ਨਾਖ਼ਤ ਸਬੰਧੀ ਕਿਸੇ ਠੋਸ ਨਤੀਜੇ ’ਤੇ ਪੁੱਜਣ ਲਈ ਪੁੱਛਗਿੱਛ ਜ਼ਰੂਰੀ ਹੈ।

ਜਾਂਚ ਟੀਮ ਦੇ ਸੂਤਰਾਂ ਮੁਤਾਬਕ ਡੇਰਾ ਮੁਖੀ ਮਾਮਲੇ ਵਿੱਚ ਸ਼ੱਕੀ ਵਜੋਂ ਨਾਮਜ਼ਦ ਹੈ। ਹਾਲਾਂਕਿ ਗੋਲੀਕਾਂਡ ਨਾਲ ਉਸ ਦੇ ਜੁੜੇ ਹੋਣ ਬਾਰੇ ਸਬੂਤ ਫ਼ਿਲਹਾਲ ਕਾਫ਼ੀ ਨਹੀਂ। ਇਸ ਲਈ ਪੁਲਿਸ ਨੂੰ ਆਸ ਹੈ ਕਿ ਪੁੱਛਗਿੱਛ ਨਾਲ ਉਲਝੀਆਂ ਤਾਣੀਆਂ ਸੁਲਝਾਈਆਂ ਜਾ ਸਕਦੀਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago