ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੂਬੇ ਲਈ ਨਵਾਂ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਦਿੱਤਾ ਹੈ। ਚੰਡੀਗੜ੍ਹ ਵਿੱਚ ਇੱਕ ਮੀਟਿੰਗ ਤੋਂ ਬਾਅਦ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਵਿਧਾਇਕਾਂ ਨੇ ਅੱਜ ਦੋ ਮਤੇ ਪਾਸ ਕੀਤੇ ਹਨ।
ਪਹਿਲੇ ਮਤੇ ਨੇ ਅਮਰਿੰਦਰ ਸਿੰਘ ਦਾ ਉਨ੍ਹਾਂ ਦੇ ਕਾਰਜਕਾਲ ਲਈ ਧੰਨਵਾਦ ਕੀਤਾ। ਦੂਸਰੇ ਨੇ ਸ੍ਰੀਮਤੀ ਗਾਂਧੀ ਨੂੰ ਅਗਲੇ ਕਾਂਗਰਸੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਜੋ ਮੁੱਖ ਮੰਤਰੀ ਬਣਨਗੇ।
ਪੰਜਾਬ ਲਈ ਕਾਂਗਰਸ ਦੇ ਆਬਜ਼ਰਵਰ ਅਜੇ ਮਾਕਨ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਨਾਂ ‘ਤੇ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪਾਰਟੀ ਦੇ 80 ਵਿੱਚੋਂ 78 ਵਿਧਾਇਕ ਹਾਜ਼ਰ ਸਨ।
ਸ੍ਰੀ ਮਾਕਨ ਨੇ ਕਿਹਾ, “ਸਾਨੂੰ ਉਮੀਦ ਹੈ ਕਿ ਪਾਰਟੀ ਅਮਰਿੰਦਰ ਸਿੰਘ ਦੀ ਅਗਵਾਈ ਪ੍ਰਾਪਤ ਕਰਦੀ ਰਹੇਗੀ।
ਸ੍ਰੀ ਰਾਵਤ ਨੇ ਕਿਹਾ, “ਅਸੀਂ ਪਾਰਟੀ ਹਾਈ ਕਮਾਂਡ ਨੂੰ ਦੋ ਮਤੇ ਭੇਜੇ ਹਨ ਜੋ ਅੱਜ ਕਾਂਗਰਸ ਵਿਧਾਇਕ ਦਲ ਵਿੱਚ ਪਾਸ ਕੀਤੇ ਗਏ ਹਨ। ਅਸੀਂ ਉਨ੍ਹਾਂ (ਪਾਰਟੀ ਹਾਈਕਮਾਨ) ਦੇ ਫੈਸਲੇ ਦੀ ਉਡੀਕ ਕਰ ਰਹੇ ਹਾਂ।”