ਵਿਧਾਨ ਸਭਾ ਦੇ ਸਪੀਕਰ ਵਲੋਂ ਖਹਿਰਾ ਨੂੰ ਨੋਟਿਸ ਜਾਰੀ , ਹੱਥੋਂ ਗਈ ਵਿਧਾਇਕੀ !

sukhpal khaira in tesion

ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਵਿਧਾਇਕੀ ‘ਤੇ ਤਲਵਾਰ ਲਟਕੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਹੈ।

notice to Sukhpal Khaira

ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਸਪੀਕਰ ਕੋਲ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ‘ਆਪ’ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾ ਲਈ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਾਂ ਅਸਤੀਫਾ ਦੇ ਦਿੱਤਾ ਸੀ ਪਰ ਵਿਧਾਇਕੀ ਤੋਂ ਨਹੀਂ।

ਆਮ ਆਦਮੀ ਪਾਰਟੀ ਨੇ ਸਪੀਕਰ ਕੋਲ ਸ਼ਿਕਾਇਤ ਕੀਤੀ ਸੀ ਕਿ ਖਹਿਰਾ ਖਿਲਾਫ ਦਲਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ‘ਆਪ’ ਦੀ ਟਿਕਟ ‘ਤੇ ਚੋਣ ਜਿੱਤੀ ਸੀ ਪਰ ਹੁਣ ਪਾਰਟੀ ਛੱਡ ਗਏ ਹਨ।

Source:AbpSanjha