ਪੰਜਾਬ

2026 ਤੱਕ ਪੰਜਾਬੀਆਂ ਨੂੰ ਨਹੀਂ ਲੱਭੇਗਾ ਪੀਣ ਲਈ ਪਾਣੀ, ਚੇਤਾਵਨੀਆਂ ਤੋਂ 10 ਸਾਲ ਬਾਅਦ ਜਾਗੀ ਸਰਕਾਰ

ਚੰਡੀਗੜ੍ਹ: ਸਰਕਾਰ ਨੂੰ ਆਖਰ ਲਗਾਤਾਰ ਹੇਠਾਂ ਜਾ ਰਹੇ ਪੰਜਾਬ ਦੇ ਪਾਣੀਆਂ ਦਾ ਫਿਕਰ ਹੋ ਹੀ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਰੋਕਣ ਲਈ ਕਦਮ ਨਾ ਚੁੱਕੇ ਤਾਂ ਸਾਲ 2026 ਤਕ 50 ਫੀਸਦੀ ਪਾਣੀ ਪੀਣਯੋਗ ਨਹੀਂ ਰਹੇਗਾ। ਇਨ੍ਹਾਂ ਚੇਤਾਵਨੀਆਂ ਤੋਂ ਬਾਅਦ ਵੀ ਇਹ ਮਾਮਲਾ ਪਿਛਲੇ 10 ਸਾਲ ਤੋਂ ਲਟਕਦਾ ਆ ਰਿਹਾ ਹੈ।

ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮਗਰੋਂ ਪਿਛਲੇ 10 ਸਾਲਾਂ ਤੋਂ ਵਾਟਰ ਅਥਾਰਿਟੀ ਬਣਾਉਣ ਦੇ ਲਟਕਦੇ ਮਸਲੇ ਨੂੰ ਹੱਲ ਕਰਨ ਲਈ ਵੀ ਕਦਮ ਚੁੱਕਿਆ ਗਿਆ। ਉਂਝ ਇਸ ਲਈ ਅਜੇ ਚਾਰ ਮੈਂਬਰੀ ਕੈਬਨਿਟ ਸਬ ਕਮੇਟੀ ਹੀ ਬਣਾਈ ਹੈ। ਭਾਵ ਅਜੇ ਵੀ ਇਹ ਮਸਲਾ ਹੱਲ ਹੋਣ ਲਈ ਟਾਈਮ ਲੱਗੇਗਾ।

ਕਾਬਲੇਗੌਰ ਹੈ ਕਿ ਪਾਣੀਆਂ ਬਾਰੇ ਅਥਾਰਿਟੀ ਬਣਾਉਣ ਬਾਰੇ ਬਿੱਲ ਪੰਜਾਬ ਵਿਧਾਨ ਸਭਾ ਦੇ ਪਿਛਲੇ ਸਰਦ ਰੁੱਤ ਇਜਲਾਸ ਵਿੱਚ ਲਿਆਂਦਾ ਜਾਣਾ ਸੀ। ਉਸ ਵੇਲੇ ਚਾਰ ਮੰਤਰੀਆਂ ਦੇ ਵਿਰੋਧ ਕਰਕੇ ਇਹ ਬਿਲ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕੈਬਨਿਟ ਸਬ ਕਮੇਟੀ ਬਣਾ ਦਿੱਤੀ। ਇਹ ਕਮੇਟੀ ਅਥਾਰਿਟੀ ਬਣਾਉਣ ਲਈ ਬਿੱਲ ਦੇ ਖਰੜੇ ਦਾ ਅਧਿਐਨ ਕਰਨ ਮਗਰੋਂ ਆਪਣੇ ਇਤਰਾਜ਼ ਤੇ ਸੁਝਾਅ ਵਜ਼ਾਰਤ ਨੂੰ ਦੇਵੇਗੀ।

ਇਸ ਸਬ ਕਮੇਟੀ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ ਤੇ ਰਜ਼ੀਆ ਸੁਲਤਾਨਾ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਬ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਇਜ਼ਰਾਈਲ ਦਾ ਦੌਰਾ ਜ਼ਰੂਰ ਕਰਨ ਤੇ ਪਾਣੀਆਂ ਦੀ ਵਰਤੋਂ ਬਾਰੇ ਸੇਧ ਲੈਣ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago