ਪੰਜਾਬ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਫੈਸਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਅਮਰਜੀਤ ਸਿੰਘ ਸਿੱਧੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫ਼ਤਹਿਗੜ੍ਹ ਚੂੜੀਆਂ ਅਤੇ ਰੁਪਿੰਦਰ ਸਿੰਘ ਸੰਧੂ ਬਰਨਾਲਾ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਗੁਰਲਾਲ ਸਿੰਘ ਦਾਨੇਵਾਲੀਆ ਅਬੋਹਰ, ਪਰਤਾਪ ਭੱਟੀ ਫ਼ਤਹਿਗੜ੍ਹ ਚੂੜੀਆਂ ਅਤੇ ਪਰਮਜੀਤ ਸਿੰਘ ਰੇਰੂ ਜਲੰਧਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨੀ ਚੋਣ ਮੈਨੀਫੈਸਟੋ ਕਮੇਟੀ

ਇਸੇ ਤਰ੍ਹਾਂ ਪਾਰਟੀ ਦੇ ਵਪਾਰ ਵਿੰਗ ਵਿੱਚ ਵਾਧਾ ਕਰਦਿਆਂ ਹਰੀ ਸਿੰਘ ਨੂੰ ਵਪਾਰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ ਮਾਲਵਾ ਜ਼ੋਨ-1, ਜੀਵਨ ਧਵਨ ਲੁਧਿਆਣਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਤੇ ਇੰਚਾਰਜ ਮਾਲਵਾ ਜੋਨ-2 ਅਤੇ ਰਜਿੰਦਰ ਸਿੰਘ ਮਰਵਾਹਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਤੇ ਇੰਚਾਰਜ਼ ਮਾਝਾ ਜ਼ੋਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੀਗਲ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago