ਪੰਜਾਬ

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ ਸੁਖਬੀਰ ਬਾਦਲ ਨੇ ਹੁਣ ਫਿਰ ਦੁਹਰਾਇਆ ਕਿ ਅਕਾਲੀ ਦਲ, ਸੁਖਬੀਰ ਜਾਂ ਬਾਦਲ ਦੀ ਜਾਇਦਾਦ ਨਹੀਂ।

ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਸੁਖਬੀਰ ਬਾਦਲ ਨੇ ਕਿਹਾ ਕਿ ਦੋ ਸਾਲ ਹੋ ਗਏ ਬਗੈਰ ਡਰਾਈਵਰ ਤੋਂ ਗੱਡੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਤੇ ਨਾ ਹੀ ਕਿਸਾਨਾਂ ਨੂੰ ਗੰਨੇ ਦਾ ਬਕਾਇਆ ਦਿੱਤਾ। ਸੁਖਬੀਰ ਨੇ ਤਵਾ ਲਾਉਂਦਿਆਂ ਕਿਹਾ ਕਿ ਹੁਣ ਕੈਪਟਨ ਕਹਿੰਦਾ ਕਿ ਮੈਂ ਚੋਣ ਨਹੀਂ ਲੜਨੀ, ਫੜ ਲਓ ਪੂਛ।

ਇਹ ਵੀ ਪੜ੍ਹੋ : ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੱਬਡੀ ਕੱਪ ਬੰਦ ਕੀਤੇ, ਜਿੰਮ ਵੀ ਬੰਦ ਕਰ ਦਿੱਤੇ ਤੇ ਲੰਮੇ-ਲੰਮੇ ਬਿਜਲੀ ਦੇ ਬਿੱਲ ਲੋਕਾਂ ਨੂੰ ਭੇਜ ਦਿੱਤੇ। ਉਨ੍ਹਾਂ ਚੁਨੌਤੀ ਦਿੱਤੀ ਕਿ ਕਾਂਗਰਸ ਨੇ ਇੱਕ ਧਰਮਸ਼ਾਲਾ ਹੀ ਦੱਸ ਦਿਓ ਜਿਹੜੀ ਬਣਾਈ ਹੋਵੇ, ਪਰ ਪੰਜਾਬ ਦੇ ਸਾਰੇ ਹਾਈਵੇ ਤੇ ਡੈਮ ਬਾਦਲ ਸਾਹਿਬ ਨੇ ਬਣਵਾਏ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ ਕਹਿੰਦੇ ਹਨ ਕਿ ਅੰਦਰ ਕਰ ਦਿਆਂਗੇ, ਅਕਾਲੀਆਂ ਨੂੰ ਡਰਾਇਆ ਜਾਂਦਾ ਪਰ ਅਜਿਹਾ ਨਹੀਂ ਹੋਣਾ। ਲੋਕ ਸਭਾ ਚੋਣਾਂ ਵਿੱਚ ਬਰਗਾੜੀ ਮੋਰਚੇ ਵੱਲੋਂ ਖੜ੍ਹੇ ਕੀਤੇ ਉਮੀਦਵਾਰਾਂ ਬਾਰੇ ਸੁਖਬੀਰ ਨੇ ਕਿਹਾ ਕਿ ਬਰਗਾੜੀ ਵਾਲਿਆਂ ਦੀ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਫਿਰੋਜ਼ਪੁਰ ਕਿਸੇ ਦੀ ਗਾਂ ਚੋਰੀ ਹੋ ਜਾਏ ਤਾਂ ਮੰਡ ਦੇ ਘਰੋਂ ਮਿਲਦੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਮ ਹੈ। ਉਨ੍ਹਾਂ ਮੋਦੀ ਸਰਕਾਰ ਦੀ ਮਹਿਮਾ ਗਾਉਂਦਿਆਂ ਕਿਹਾ ਕਿ ਪਾਕਿਸਤਾਨ ਮੋਦੀ ਤੋਂ ਦੁਸ਼ਮਣ ਡਰਦਾ ਹੈ, ਇਸ ਲਈ ਲਾਂਘਾ ਖੁੱਲ੍ਹ ਰਿਹਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago