ਪੰਜਾਬ

ਸਿੱਧੂ ਖਿਲਾਫ ਇਕਜੁੱਟ ਹੋਏ ਸੁਖਬੀਰ ਬਾਦਲ ਤੇ ਕੈਪਟਨ

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰ ਇੱਕ ਹਨ। ਦੋਵੇਂ ਸਿੱਧੂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ।

ਦਰਬਾਰ ਸਾਹਿਬ ਪੁੱਜੇ ਸੁਖਬੀਰ ਬਾਦਲ ਨੂੰ ਜਦ ਨਵਜੋਤ ਸਿੱਧੂ ਦੇ ਅਸਤੀਫ਼ੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਨਿੱਜੀ ਮਾਮਲਾ ਹੈ ਪਰ ਨਵਜੋਤ ਸਿੱਧੂ ਕੋਲ ਜਿੰਨਾ ਵੱਡਾ ਵਿਭਾਗ ਸੀ, ਉਨ੍ਹਾਂ ਕੋਲ ਬਹੁਤ ਵਧੀਆ ਮੌਕਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਅੰਮ੍ਰਿਤਸਰ ਸ਼ਹਿਰ ਤੇ ਗੁਰੂ ਨਗਰੀ ਦੀ ਨੁਹਾਰ ਬਦਲ ਸਕਦੇ ਸੀ।

ਸੁਖਬੀਰ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਸ਼ਹਿਰ ਦੀ ਹਾਲਤ ਦੇਖ ਲਓ ਜਿਸ ਤੋਂ ਨਵਜੋਤ ਸਿੱਧੂ ਦੀ ਕਾਰਗੁਜ਼ਾਰੀ ਦਾ ਹੀ ਪਤਾ ਲੱਗਦਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਸ਼ਹਿਰੀ ਸੀਟਾਂ ਹਾਰਨ ਪਿੱਛੇ ਨਵਜੋਤ ਸਿੱਧੂ ਦੇ ਵਿਭਾਗ ਦੀ ਮੰਦੀ ਕਾਰਗੁਜ਼ਾਰੀ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਸੀ।

ਸਿੱਧੂ ਤੋਂ ਇਲਾਵਾ ਸੁਖਬੀਰ ਬਾਦਲ ਨੇ ਬੇਅਦਬੀ ਮਾਮਲਿਆਂ ਬਾਰੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਆਪਣੀ ਪਾਰਟੀ ਦੇ ਪੱਖ ਵਿੱਚ ਵਰਤਿਆ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਸਾਫ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਸੂਬੇ ਵਿੱਚ ਚੋਣਾਂ ਜਿੱਤਣ ਲਈ ਝੂਠੀ ਰਿਪੋਰਟ ਤਿਆਰ ਕੀਤੀ ਤੇ ਝੂਠੀ ਬਿਆਨਬਾਜ਼ੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਲਕੇ ‘ਚ ਸ਼ੁਰੂ ਹੋਈ ਮੋਬਾਈਲ ਹਸਪਤਾਲ ਸੇਵਾ, ਹੋਵੇਗਾ ਮੁਫ਼ਤ ਇਲਾਜ

ਸੁਖਬੀਰ ਨੇ ਕਿਹਾ ਕਿ ਸੀਬੀਆਈ ਨੇ ਹੁਣ ਸਭ ਕੁਝ ਸਾਫ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਸੀਬੀਆਈ ਕੋਲ ਇਹ ਮੰਗ ਕਰਕੇ ਆਏ ਹਨ ਕਿ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਨਹੀਂ ਸਗੋਂ ਅਸਲੀ ਦੋਸ਼ੀ ਫੜੇ ਜਾਣੇ ਚਾਹੀਦੇ ਹਨ। ਉਨ੍ਹਾਂ ਕੈਪਟਨ ਸਰਕਾਰ ਵੱਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਦੇ ਅਫਸਰ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਚੁੱਕੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago