ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਦਰਜਨ ਦੇ ਕਰੀਬ ਹੋਰ ਨੇਤਾਵਾਂ ਨੂੰ ਅੱਜ ਦੁਪਹਿਰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਦਿੱਲੀ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।
ਬਾਦਲ ਅਤੇ ਹੋਰਨਾਂ ਨੂੰ ਧਾਰਾ 144 ਦੀ ਉਲੰਘਣਾ(ਵੱਡੇ ਇਕੱਠਾਂ ‘ਤੇ ਪਾਬੰਦੀ ਦੇ ਆਦੇਸ਼) ਕਰਨ ਦੇ ਕਾਰਨ ਹਿਰਾਸਤ ਵਿੱਚ ਲਿਆ ਗਿਆ ਅਤੇ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਗਿਆ।
“ਅਸੀਂ ਇੱਥੇ ਵਿਰੋਧ ਕਰਨ ਆਏ ਸੀ … ਦਿੱਲੀ ਪੁਲਿਸ ਨੇ ਸਾਨੂੰ ਰੋਕਣ ਲਈ ਤਾਕਤ ਦੀ ਵਰਤੋਂ ਕੀਤੀ। ਪੁਲਿਸ ਨੇ ਸਰਹੱਦਾਂ ਸੀਲ ਕਰ ਦਿੱਤੀਆਂ। ਸਾਡੇ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ। (ਅਰਵਿੰਦ) ਕੇਜਰੀਵਾਲ ਸਰਕਾਰ ਨੇ ਹੁਕਮ ਦਿੱਤੇ ਕਿ ਅਸੀਂ ਕਿਸੇ ਗੁਰਦੁਆਰੇ ਵਿੱਚ ਇਕੱਠੇ ਨਹੀਂ ਹੋ ਸਕਦੇ । ਕੇਂਦਰ ਸਰਕਾਰ ਨੇ ਵੀ ਸਾਨੂੰ ਰੋਕ ਦਿੱਤਾ। ਇਹ ਲੋਕਤੰਤਰ ਦੇ ਵਿਰੁੱਧ ਹੈ, ” ਸ੍ਰੀਮਤੀ ਬਾਦਲ ਨੇ ਕਿਹਾ।
“ਅਸੀਂ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਇਹ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਹੋਵੇਗਾ, ”ਉਸਨੇ ਅੱਗੇ ਕਿਹਾ। ਇਸ ਤੋਂ ਪਹਿਲਾਂ ਨਾਰਾਜ਼ ਕਿਸਾਨ ਅਤੇ ਅਕਾਲੀ ਦਲ ਦੇ ਵਰਕਰ ਦਿੱਲੀ ਦੀਆਂ ਸਰਹੱਦਾਂ ‘ਤੇ ਇਕੱਠੇ ਹੋਏ, ਜਿੱਥੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ, ਮੁੱਖ ਸੜਕਾਂ ਬੰਦ ਕੀਤੀਆਂ ਅਤੇ ਦੋ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ।