ਪੰਜਾਬ

ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ

ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਜਾ ਕੇ ਸਿੱਖਿਆ, ਸਿਹਤ ਤੇ ਹੋਰ ਸਰਕਾਰੀ ਮਹਿਕਮਿਆਂ ਦੇ ਕੰਮ ਵੇਖਣ ਲਈ ਕਹਿੰਦੇ ਹਨ ਪਰ ਹੁਣ ਕਾਂਗਰਸੀ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ’ਚ ਕਰਵਾਏ ਜਾ ਰਹੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਸਿਰ ’ਤੇ ਆਉਣ ਕਾਰਨ ਹੁਣ ਕੇਜਰੀਵਾਲ ਨੂੰ ਪੰਜਾਬ ਯਾਦ ਆ ਗਿਆ ਹੈ। ਪੰਜਾਬ ਹਿਤੈਸ਼ੀ ਹੋਣ ਦਾ ਢਕਵੰਜ ਕਰ ਰਹੇ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਪਾਣੀਆਂ ਸਬੰਧੀ ਹੋਏ ਸਮਝੌਤੇ ਰੱਦ ਕਰਕੇ ਇਤਿਹਾਸਕ ਫ਼ੈਸਲਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹੁਣ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜਿਆਂ ਦਾ ਹਾਲੇ ਵੀ ਨਹੀਂ ਪਤਾ ਲੱਗਿਆ ਤਾਂ ਉਹ ਨਿੱਜੀ ਤੌਰ ’ਤੇ ‘ਆਪ’ ਸੁਪਰੀਮੋ ਨੂੰ ਸੱਦਾ ਦਿੰਦੇ ਹਨ ਕਿ ਉਹ ਕਰਜ਼ਾ ਮੁਆਫੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇਖ ਲੈਣ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago