ਪੰਜਾਬ

ਸੰਗਰੂਰ : ਸੁਖਪਾਲ ਖਹਿਰਾ ਤੇ ਭਗਵੰਤ ਮਾਨ ਨੇ ਮਿਲਾਇਆ ਹੱਥ

ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਸਭ ਤੋਂ ਵੱਧ ਐਲਰਜ਼ੀ ਬਾਗੀ ਹੋ ਕੇ ਵੱਖਰੀ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਨਾਲ ਹੈ। ਸੁਖਪਾਲ ਖਹਿਰਾ ਕਰਕੇ ਹੀ ਭਗਵੰਤ ਮਾਨ ਨੇ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

ਐਤਵਾਰ ਨੂੰ ਸੰਗਰੂਰ ਵਿੱਚ ਦੋਵੇਂ ਵਿਰੋਧੀ ਲੀਡਰ ਅਚਾਨਕ ਆਹਮੋ-ਸਾਹਮਣੇ ਆ ਗਏ। ਇੱਕ-ਦੂਜੇ ‘ਤੇ ਤਾਬੜਤੋੜ ਹਮਲੇ ਕਰਨ ਵਾਲੇ ਦੋਵੇਂ ਲੀਡਰ ਵੇਖਦਿਆਂ ਹੀ ਮੁਸਕਰਾ ਪਏ। ਉਨ੍ਹਾਂ ਨੇ ਹੱਥ ਮਿਲਾਇਆ ਤੇ ਕੁਝ ਚਿਰ ਗੱਲ ਵੀ ਕੀਤੀ।

ਦਰਅਸਲ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਅਚਾਨਕ ਹੀ ਸੰਗਰੂਰ ਦੇ ਰੈਸਟ ਹਾਊਸ ਵਿੱਚ ਆਹਮੋ-ਸਾਹਮਣੇ ਆ ਗਏ। ਦੋਵਾਂ ਨੇ ਇੱਕ ਦੂਜੇ ਨਾਲ ਹੱਥ ਮਿਲਾਇਆ ਤੇ ਹਾਲ-ਚਾਲ ਪੁੱਛਿਆ। ਭਗਵੰਤ ਮਾਨ ਪ੍ਰੈੱਸ ਕਾਨਫਰੰਸ ਕਰਨ ਮਗਰੋਂ ਰੈਸਟ ਹਾਊਸ ਦੇ ਕਮਰੇ ਵਿੱਚ ਬੈਠੇ ਸਨ, ਜਦੋਂਕਿ ਸੁਖਪਾਲ ਖਹਿਰਾ ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ ਨਮਿਤ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਤੋਂ ਪਹਿਲਾਂ ਰੈਸਟ ਹਾਊਸ ਪੁੱਜੇ ਸਨ।

ਦੋਵੇਂ ਅਚਾਨਕ ਹੀ ਰੈਸਟ ਹਾਊਸ ਦੇ ਕਮਰੇ ਵਿੱਚ ਇਕੱਠੇ ਹੋ ਗਏ। ਦੋਵਾਂ ਨੇ ਹੱਥ ਮਿਲਾਇਆ ਤੇ ਅੱਧਾ ਕੁ ਮਿੰਟ ਇੱਕ-ਦੂਜੇ ਕੋਲ ਖੜ੍ਹੇ ਤੇ ਰਸਮੀ ਤੌਰ ’ਤੇ ਹਾਲ ਚਾਲ ਪੁੱਛਿਆ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago