ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਖਹਿਰਾ , ਚੋਣ ਕਮਿਸ਼ਨ ਤੋਂ ਕੀਤੀ ਵੱਡੀ ਮੰਗ

khaira

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਪਾਰਟੀ ਦਾ ਐਲਾਨ ਕਰਨ ਮਗਰੋਂ ਆਸ਼ੀਰਵਾਦ ਲੈਣ ਲਈ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਕੋਲ ਮੰਗ ਰੱਖੀ ਹੈ ਕਿ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਤੇ ਜੋ ਪਾਰਟੀਆਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕਰਦੀਆਂ, ਉਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇ।

ਖਹਿਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਲਈ ਉਹ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਬੀਬੀ ਜਾਗੀਰ ਕੌਰ ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਬਾਰੇ ਕਿਹਾ ਕਿ ਜਗੀਰ ਕੌਰ ਰੱਦ ਕੀਤੀ ਹੋੀ ਲੀਡਰ ਹੈ। ਇਸ ਕਰਕੇ ਉਹ ਉਨ੍ਹਾਂ ਦੀ ਗੱਲ ਦਾ ਜਵਾਬ ਨਹੀਂ ਦੇਣਾ ਚਾਹੁੰਦੇ।

ਖਹਿਰਾ ਨੇ ਕਿਹਾ ਕਿ ਭਾਵੇਂ ਜਾਗੀਰ ਕੌਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਪਰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ ਖਹਿਰ ਨੇ ਪੰਜਾਬ ਦੇ ਵਿਗੜੇ ਨਿਜ਼ਾਮ ਨੂੰ ਦਰੁਸਤ ਕਰਨ ਦਾ ਵੀ ਦਾਅਵਾ ਕੀਤਾ।

Source:AbpSanjha