ਪੰਜਾਬ

ਭਗਵੰਤ ਮਾਨ ਨੂੰ ਛੱਡ ਹਰਸਿਮਰਤ ਬਾਦਲ ਨੂੰ ਹੀ ਟੱਕਰ ਦੇਣਗੇ ਖਹਿਰਾ!

ਪੰਜਾਬੀ ਏਕਤਾ ਪਾਰਟੀ ਬਣਾਉਣ ਮਗਰੋਂ ਸੁਖਪਾਲ ਸਿੰਘ ਖਹਿਰਾ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਭਗਵੰਤ ਮਾਨ ਨੂੰ ਨਹੀਂ ਸਗੋਂ ਬਠਿੰਡਾ ਤੋਂ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਹੀ ਚੁਣੌਤੀ ਦੇਣਗੇ। ਖਹਿਰਾ ਨੇ ਨਵੀਂ ਪਾਰਟੀ ਬਣਾਉਣ ਮਗਰੋਂ ਕਿਹਾ ਸੀ ਕਿ ਉਹ ਸੰਗਰੂਰ ਜਾਂ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ।

ਸੁਖਪਾਲ ਖਹਿਰਾ ਨੇ ਹੁਣ ਆਪਣੀ ਪਾਰਟੀ ਦਾ ਪਹਿਲਾ ਦਫ਼ਤਰ ਬਠਿੰਡਾ ਵਿੱਚ ਬਣਾਇਆ ਹੈ। ਇਸ ਤੋਂ ਸਾਫ ਹੈ ਕਿ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ। ਉਂਝ ਖਹਿਰਾ ਨੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ। ਖਹਿਰਾ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਸਾਰੀਆਂ ਸੀਟਾਂ ’ਤੇ ਚੋਣ ਲੜਨ ਬਾਰੇ ਵਿਚਾਰ ਕਰ ਰਹੇ ਹਨ।

ਉਂਝ ਉਨ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਖ਼ੁਦ ਚੋਣ ਲੜਨ ਦੇ ਸੰਕੇਤ ਦਿੰਦਿਆਂ ਚੋਣ ਲੜਨ ਦਾ ਫ਼ੈਸਲਾ ਵਰਕਰਾਂ ਤੇ ਹਮਖਿਆਲੀ ਪਾਰਟੀਆਂ ਦੇ ਹੱਥ ਹੋਣ ਦੀ ਗੱਲ ਕਹੀ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਆਗਾਮੀ ਚੋਣਾਂ ਮੌਕੇ ‘ਆਪ’ ਨਾਲ ਸਮਝੌਤੇ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਬੇਸ਼ੱਕ ‘ਆਪ’ ਵਾਲੇ ਨਫ਼ਰਤ ਦੀ ਰਾਜਨੀਤੀ ਕਰਦੇ ਹਨ, ਪਰ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ‘ਆਪ’ ਲਈ ਖੁੱਲ੍ਹੇ ਹਨ।

ਉਧਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਚੋਣ ਹਲਕੇ ਤੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਹਿਲਾਂ ਚਰਚਾ ਸੀ ਕਿ ਉਹ ਫਰੀਦਕੋਟ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਨੇ ਬਠਿੰਡਾ ਹਲਕੇ ਵਿੱਚ ਸਰਗਰਮੀ ਵੀ ਘਟਾ ਦਿੱਤੀ ਸੀ ਪਰ ਹੁਣ ਉਹ ਫਿਰ ਸਰਗਰਮ ਹੋ ਗਏ ਹਨ। ਇਸ ਤੋਂ ਸਾਫ ਹੈ ਕਿ ਹਰਸਿਮਰਤ ਬਾਦਲ ਹਲਕਾ ਨਹੀਂ ਬਲਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago