ਪੰਜਾਬ

ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਸੰਨੀ ਦਿਓਲ ਹੋ ਸਕਦੇ ਨੇ BJP ਦੇ ਉਮੀਦਵਾਰ

ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਰਾਜਨੀਤਕ ਪਾਰਟੀਆਂ ਜਨਤਾ ਨੂੰ ਖੁਸ਼ ਕਰਨ ਲਈ ਬਾਲੀਵੁੱਡ ਸਿਤਾਰਿਆਂ ਨੂੰ ਚੋਣ ਅਖਾੜੇ ‘ਚ ਉਤਾਰਨ ਦੀ ਜਦੋਜਹਿਦ ‘ਚ ਲੱਗੀਆਂ ਹੋਈਆਂ ਹਨ। ਅੱਜ ਐਕਟਰ ਉਰਮਿਲਾ ਮਾਤੌਂਡਕਰ ਕਾਂਗਰਸ ਦਾ ਹੱਥ ਫੜੇਗੀ ਜਦਕਿ ਖ਼ਬਰਾਂ ਇਹ ਵੀ ਨੇ ਕਿ ਐਕਟਰ ਸੰਨੀ ਦਿਓਲ ਬੀਜੇਪੀ ਦਾ ਹਿੱਸਾ ਬਣ ਲੋਕ ਸਭਾ ਚੋਣ ਲੜ ਸਕਦੇ ਹਨ।

ਇਸ ਬਾਰੇ ਅਜੇ ਤਕ ਸੰਨੀ ਦਿਓਲ ਤੇ ਬੀਜੇਪੀ ਵੱਲੋਂ ਰਸਮੀ ਐਲਾਨ ਨਹੀਂ ਹੋਇਆ ਹੈ। ਚਰਚਾ ਹੈ ਕਿ ਬੀਜੇਪੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸੰਨੀ ਦਿਓਲ ਨੂੰ ਚੋਣਾਂ ‘ਚ ਖੜ੍ਹੇ ਕਰਨਾ ਚਾਹੁੰਦੀ ਹੈ। ਇਹ ਸੀਟ ਪੰਜਾਬ ਦੀ ਲੋਕ ਸਭਾ ਸੀਟ ਹੈ ਜਿੱਥੇ ਮਰਹੂਮ ਐਕਟਰ ਵਿਨੋਦ ਖੰਨਾ ਚਾਰ ਵਾਰ ਸੰਸਦ ਰਹਿ ਚੁੱਕੇ ਹਨ। ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਕਾਂਗਰਸ ਦੇ ਪੱਖ ‘ਚ ਚਲੀ ਗਈ ਸੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨੇ

ਸੰਨੀ ਦਿਓਲ ਦੇ ਪਰਿਵਾਰ ਦੀ ਗੱਲ ਕਰੀਏ ਤਾਂ ਧਰਮਿੰਦਰ ਵੀ ਭਾਜਪਾ ਟਿਕਟ ‘ਤੇ 2004 ‘ਚ ਰਾਜਸਥਾਨ ਦੇ ਬੀਕਾਨੇਰ ਤੋਂ ਚੋਣ ਲੜ ਜਿੱਤ ਚੁੱਕੇ ਹਨ। ਉਧਰ ਸੰਨੀ ਦੀ ਮਤਰੇਈ ਮਾਂ ਹੇਮਾ ਮਾਲਿਨੀ ਹੁਣ ਮਥੁਰਾ ਤੋਂ ਬੀਜੇਪੀ ਟਿਕਟ ‘ਤੇ ਲੋਕ ਸਭਾ ਸੀਟ ਲਈ ਖੜ੍ਹੀ ਹੈ। ਹੁਣ ਦੇਖਦੇ ਹਾਂ ਸੰਨੀ ਦਿਓਲ ਦਾ ਸਿਆਸਤ ‘ਚ ਡੈਬਿਊ ਕਦੋਂ ਹੁੰਦਾ ਹੈ ਤੇ ਉਹ ਕਿਵੇਂ ਸਿਆਸੀ ਪਾਰੀ ਖੇਡਦੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago