ਪੰਜਾਬ

ਪੰਜਾਬ ‘ਚ ਬੀਜੇਪੀ ਦੀ ਬਾਗਡੋਰ ਸੰਭਾਲਣਗੇ ਸੰਨੀ ਦਿਓਲ!

ਆਪਣੀ ਮਤਰੇਈ ਮਾਂ ਹੇਮਾ ਮਾਲਿਨੀ ਵਾਂਗ ਸੰਨੀ ਦਿਓਲ ਵੀ ਜਲਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇੰਨ੍ਹੀ ਦਿਨੀਂ ਸੰਨੀ ਦਿਓਲ ਦੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਇੱਕ ਤਸਵੀਰ ਵੀ ਵਾਇਰਲ ਹੋ ਰਹੀ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ, ਸੰਨੀ ਦਿਓਲ ਨੂੰ ਪੰਜਾਬ ਦੀ ਕਿਸੇ ਵੀ ਲੋਕ ਸਭਾ ਸੀਟ ਤੋਂ ਲੜਾਉਣਾ ਚਾਹੁੰਦੇ ਹਨ। ਇਸ ਲਈ ਉਹ ਉਨ੍ਹਾਂ ਨੂੰ ਕਿਸੇ ਵੀ ਢੰਗ ਨਾਲ ਰਾਜ਼ੀ ਕਰਨਾ ਚਾਹੁੰਦੇ ਹਨ।

ਤਾਜ਼ਾ ਵਾਇਰਲ ਹੋਈ ਤਸਵੀਰ ਵਿੱਚ ਅਮਿਤ ਸ਼ਾਹ ਨੇ ਸੰਨੀ ਦਿਓਲ ਨਾਲ ਹਵਾਈ ਅੱਡੇ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਕੀ ਗੱਲਾਂ ਹੋਈਆਂ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਪਰ ਪਰਿਵਾਰ ਨਾਲ ਭਾਜਪਾ ਦੇ ਨੇੜਲੇ ਸਬੰਧ ਹੋਣ ਕਾਰਨ ਇਸ ਤਸਵੀਰ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ : ਹੁਣ ਆਮ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ ਮੁੱਖਮੰਤਰੀ, ਇਸ ਤਰ੍ਹਾਂ ਪੁੱਛ ਸਕਦੇ ਹੋ ਸਵਾਲ

ਸਾਲ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਧਰਮਿੰਦਰ ਨੇ ਬੀਜੇਪੀ ਦੀ ਟਿਕਟ ਤੋਂ ਬੀਕਾਨੇਰ ਤੋਂ ਚੋਣ ਲੜੀ ਤੇ ਜਿੱਤੀ ਸੀ। ਛੇਤੀ ਹੀ ਉਨ੍ਹਾਂ ਦਾ ਸਿਆਸਤ ਤੋਂ ਮੋਹ ਭੰਗ ਹੋ ਗਿਆ ਤੇ ਉਹ ਮੁੜ ਆਪਣੇ ਫਾਰਮ ਹਾਊਸ ਤੇ ਫ਼ਿਲਮਾਂ ਵੱਲ ਪਰਤ ਆਏ। ਉੱਧਰ, ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਵੀ ਭਾਜਪਾ ਦੀ ਸੰਸਦ ਮੈਂਬਰ ਹੈ ਤੇ ਇਸ ਵਾਰ ਵੀ ਉਹ ਆਪਣੇ ਮੌਜੂਦਾ ਸੰਸਦੀ ਖੇਤਰ ਮਥੁਰਾ ਤੋਂ ਉਮੀਦਵਾਰ ਹੈ। ਧਰਮਿੰਦਰ ਨੇ ਹਾਲ ਹੀ ਵਿੱਚ ਉਨ੍ਹਾਂ ਲਈ ਚੋਣ ਪ੍ਰਚਾਰ ਵੀ ਕੀਤਾ ਹੈ।

ਅਜਿਹੇ ਵਿੱਚ ਜੇਕਰ ਸੰਨੀ ਦਿਓਲ ਭਾਜਪਾ ਨਾਲ ਆਉਂਦੇ ਹਨ ਤਾਂ ਕੋਈ ਹੈਰਾਨੀ ਵਾਲੀ ਗੱਲ ਤਾਂ ਨਹੀਂ ਹੋਵੇਗੀ। ਹਾਲਾਂਕਿ, ਸੰਨੀ ਦਿਓਲ ਪਹਿਲਾਂ ਵੀ ਭਾਜਪਾ ਤੇ ਉਸ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਵੀ ਕਰ ਚੁੱਕੇ ਹਨ। ਹੁਣ ਭਾਜਪਾ ਉਨ੍ਹਾਂ ਨੂੰ ਪੱਕੇ ਤੌਰ ‘ਤੇ ਆਪਣੇ ਨਾਲ ਜੋੜਨਾ ਚਾਹੁੰਦੀ ਹੈ। ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਰਣਨੀਤੀ ਵੀ ਅਜਿਹੇ ਉਮੀਦਵਾਰਾਂ ਨੂੰ ਉਤਾਰਨ ਦੀ ਹੈ ਜੋ ਦਿੱਗਜ ਹੋਣ ਤੇ ਜਿੱਤ ਯਕੀਨੀ ਹਾਸਲ ਕਰਨ। ਹੁਣ ਇਹ ਦੇਖਣਾ ਹੋਵੇਗਾ ਕਿ ਸੰਨੀ ਦਿਓਲ ਕੀ ਫੈਸਲਾ ਲੈਂਦੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago