ਚੋਣ ਪ੍ਰਚਾਰ ਲਈ ਨਿਕਲੇ ਸੰਨੀ ਦਿਓਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਮਾਰੀ ਟੱਕਰ

sunny deol met with accident

ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ ਕਾਫਲੇ ਦੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਘਟਨਾ ਦੌਰਾਨ ਸੰਨੀ ਦਿਓਲ ਵੀ ਕਾਫਲੇ ਦੇ ਨਾਲ ਸੀ ਅਤੇ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ।

sunny deol met with accident

ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ ਉਲਟ ਪਾਸਿਓਂ ਆ ਰਹੀ ਕਾਰ ਨੇ ਸੰਨੀ ਦਿਓਲ ਦੇ ਕਾਫਲੇ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਲੁਧਿਆਣਾ : ਨੌਜਵਾਨ ਦੀ ਮੌਤ ਤੇ ਭੜਕੇ ਲੋਕਾਂ ਨੇ ਬੱਸ ਨੂੰ ਲਾਈ ਅੱਗ

sunny deol met with accident

ਇਸ ਟੱਕਰ ਨਾਲ ਸੰਨੀ ਦੇ ਕਾਫਲੇ ਦੀਆਂ ਕਾਰਾਂ ਵੀ ਆਪਸ ਵਿੱਚ ਟਕਰਾਅ ਗਈਆਂ, ਜਿਸ ਵਿੱਚ ਬਾਲੀਵੁੱਡ ਅਦਾਕਾਰ ਦੀ ਰੇਂਜ ਰੋਵਰ ਵੀ ਸ਼ਾਮਲ ਸੀ। ਇਸ ਦੌਰਾਨ ਸੰਨੀ ਦੀ ਕਾਰ ਦਾ ਟਾਇਰ ਫਟ ਗਿਆ ਪਰ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋਇਆ। ਇਸ ਮਾਮਲੇ ਸਬੰਧੀ ਹਾਲੇ ਤਕ ਕੋਈ ਪੁਲਿਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਹੈ।

Source:AbpSanjha