ਪੰਜਾਬ

Corona in Punjab: ਸ਼੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਆਪਣੇ ਘਰ ਪਹੁੰਚਾਉਣ ਲਾਇ ਸਨੀ ਦਿਓਲ ਨੇ ਚੁੱਕਿਆ ਬੀੜਾ

Corona in Punjab: ਮਹਾਰਾਸ਼ਟਰ ਅੰਦਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਸਮੇਤ ਪੰਜਾਬ ਦੇ ਹੋਰ ਜ਼ਿਲਿਆਂ ਦੇ ਕਰੀਬ 1800 ਲੋਕ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਗਏ ਸਨ।

ਇਹ ਵੀ ਪੜ੍ਹੋ: Corona in Punjab: Corona ਪ੍ਰਭਾਵਿਤ ਇਲਾਕਿਆਂ ਦੀ ਹਾਲਤ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ

ਲੋਕ Coronavirus ਦੇ ਕਾਰਨ ਅਚਾਨਕ ਲਾਕਡਾਊਨ ਹੋਣ ਕਾਰਨ ਉਥੇ ਹੀ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਸੰਨੀ ਦਿਓਲ ਦੇ ਧਿਆਨ ’ਚ ਲਿਆਂਦਾ ਸੀ, ਜਿਨ੍ਹਾਂ ਨੇ ਗੰਭੀਰਤਾ ਦਿਖਾਉਂਦੇ ਹੋਏ ਨਾਂਦੇੜ ਦੇ ਸੰਸਦ ਮੈਂਬਰ ਪ੍ਰਤਾਪ ਰਾਓ ਪਾਟਿਲ ਚਿਖਲੀਕਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ।

ਇਸ ਤੋਂ ਬਾਅਦ ਨਾਂਦੇੜ ਦੇ ਸੰਸਦ ਮੈਂਬਰ ਨੇ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਚਿੱਠੀ ਲਿਖ ਕੇ ਅਤੇ ਫੋਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਭੇਜਣ ਲਈ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਸਾਰੇ ਸ਼ਰਧਾਲੂ ਆਪਣੇ ਘਰਾਂ ਤੱਕ ਪਹੁੰਚ ਜਾਣਗੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago