1984 ਵਿੱਚ ਹੋਏ ਸਿੱਖ ਦੰਗਿਆ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੀ ਟੀਮ ਨੂੰ ਸੁਪਰੀਮ ਕੋਰਟ ਵੱਲੋਂ ਦੋ ਮਹੀਨੇ ਦਾ ਮਿਲਿਆ ਸਮਾਂ

31 ਅਕਤੂਬਰ 1984 ਵਿੱਚ ਦੋ ਸਿੱਖ ਸੁਰੱਖਿਆ ਕਰਮੀਆਂ ਵੱਲੋਂ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਤੀ ਅਤੇ ਹੋਰ ਰਾਜਾਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। ਇਹਨਾਂ ਦੰਗਿਆ ਵਿੱਚ ਕਈ ਬੇਕਸੂਰ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ। ਦਿੱਲੀ ਤੋਂ ਅਲਾਵਾ ਕਾਨਪੁਰ ਵਿਖੇ ਵੀ ਕਈ ਬੇਕਸੂਰ ਸਿੱਖਾਂ ਦਾ ਕਤਲ ਕਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਸੁਣਵਾਈ ਕਰਦਿਆਂ ਐਸ.ਆਈ.ਟੀ. ਦੀ ਟੀਮ ਨੂੰ ਇਸ ਕੇਸ ਦੀ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਦੇ ਦਿੱਤਾ ਹੈ। ਐਸ.ਆਈ.ਟੀ. ਦੀ ਟੀਮ ਨੇ ਕਿਹਾ ਕਿ ਉਹਨਾਂ ਦਾ 50 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਿਆ ਹੈ ਜਿਸ ਦੀ ਜਾਂਚ ਲਈ ਹੋਰ ਸਮੇ ਦੀ ਲੋੜ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਲਾਡ ਸਿੰਘ ਕਾਹਲੋਂ ਨੇ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ 62 ਪੁਲਿਸ ਮੁਲਾਜ਼ਮ ਦੇ ਸ਼ਾਮਿਲ ਹੋਣ ਬਾਰੇ ਦੱਸਿਆ ਗਿਆ ਹੈ। ਜਿਸ ਦੀ ਪੜਤਾਲ ਅਜੇ ਬਾਕੀ ਹੈ।

ਪਿਛਲੇ ਸਾਲ 11 ਜਨਵਰੀ ਨੂੰ ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਰਿਟਾਇਰ ਜੱਜ ਐਸ. ਐਨ. ਢੀਂਗਰਾ ਦੀ ਅਗਵਾਈ ਵਿੱਚ ਐਸ.ਆਈ.ਟੀ. ਦਾ ਗਠਨ ਕੀਤਾ ਸੀ। ਜਿਸ ਵਿੱਚ 186 ਦੰਗਿਆਂ ਦੇ ਮਾਮਲਿਆਂ ਦੀ ਜਾਂਚ ਅੱਗੇ ਵਧਾਉਣ ਲਈ ਰਿਟਾਇਰ ਰਾਜਦੀਪ ਸਿੰਘ ਅਤੇ ਅਭਿਸ਼ੇਕ ਦੁਲਾਰ ਨੂੰ ਸ਼ਾਮਿਲ ਕੀਤਾ ਸੀ। ਹੁਣ ਐਸ.ਆਈ.ਟੀ. ਦੀ ਟੀਮ ਵਿੱਚ ਸਿਰਫ ਦੋ ਮੈਂਬਰ ਹਨ। ਜਿਹਨਾਂ ਦੀ ਟੀਮ ਦੇ ਮੈਂਬਰਾਂ ਵੱਲੋਂ ਇਸ ਕੇਸ ਦੀ ਜਾਂਚ ਚੱਲ ਰਹੀ ਹੈ।