Khalistan Zindabad Force News: ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁੱਕੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

tarntaran-shiv-sena-pardhan-ashwani-kumar-kukku-threats-from-khalistan-zindabad-force

Khalistan Zindabad Force News: ਇੱਥੋਂ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਉਹ ਜਦ ਆਪਣੇ ਦਫਤਰ ਪੁੱਜੇ ਤਾਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਲਿਖਿਆ ਹੈ ਕਿ ‘ਤੂੰ ਮਾਨ ਤੇ ਪੰਨੂ ਦੇ ਪੁਤਲੇ ਫੂਕੇ ਹਨ, ਤੂੰ ਜ਼ਿਆਦਾ ਹਿੰਦੂ ਬਣਦਾ ਹੈ, ਤੈਨੂੰ ਗੋਲੀ ਮਾਰ ਦਿਆਂਗੇ’।

ਇਹ ਵੀ ਪੜ੍ਹੋ: Moga Attack News: ਮੋਗਾ ਵਿੱਚ ਜਿੰਮ ਦੇ ਮਾਲਕ ਉੱਪਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਨਾਲ ਕੀਤਾ ਹਮਲਾ

ਉਨ੍ਹਾਂ ਦੱਸਿਆ ਕਿ ਇਹ ਪੱਤਰ ਰਾਜੂ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਕਿਹਾ ਕਿ ਉਹ ਅੱਤਵਾਦ ਖਿਲਾਫ ਲੜਦੇ ਰਹੇ ਹਨ ਤੇ ਦੇਸ਼ ਦੀ ਏਕਤਾ ਅਖੰਡਤਾ ਲਈ ਲੜਦੇ ਰਹਿਣਗੇ। ਇਸ ਮੌਕੇ ਡੀਐਸਪੀ ਸਿਟੀ ਸੁੱਚਾ ਸਿੰਘ ਨੇ ਕਿਹਾ ਕਿ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਚੁੱਕਾ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜੋ ਵੀ ਦੋਸ਼ੀ ਪਾਏ ਗਏ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ