ਪੰਜਾਬ

ਮਲੇਰਕੋਟਲਾ ਵਿੱਚ ਪ੍ਰਦਰਸ਼ਨ ਕਰ ਰਹੇ ਮਾਸਟਰ ਨੇ ਖ਼ੁਦ ਨੂੰ ਲਾਈ ਅੱਗ

ਮਲੇਰਕੋਟਲਾ ਵਿੱਚ ਨੌਕਰੀ ਪੱਕੀ ਕਰਨ ਦੀ ਮੰਗ ਨਾਲ ਪ੍ਰਦਰਸ਼ਨ ਕਰ ਰਹੇ ਇੱਕ ਮੁਲਾਜ਼ਮ ਨੇ ਆਪਣੇ-ਆਪ ’ਤੇ ਤੇਲ ਪਾ ਕੇ ਖ਼ੁਦ ਨੂੰ ਅੱਗ ਲਾ ਲਈ। ਜ਼ਖ਼ਮੀ ਮਾਸਟਰ ਲਖਬੀਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਹ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਦਰਅਸਲ ਮੰਤਰੀ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਦੇ ਨਜ਼ਦੀਕ ਪਿੰਡ ਰਟੌਲ ’ਚ ਮਾਸਟਰ ਕੇਡਰ ਮੋਟੀਵੇਟਰ ਯੂਨੀਅਨ ਮੁਲਾਜ਼ਮਾਂ ਦਾ ਧਰਮਾ ਪ੍ਰਦਰਸ਼ਨ ਚੱਲ ਰਿਹਾ ਸੀ। ਇਸੇ ਦੌਰਾਨ ਭਾਵੁਕ ਹੋ ਕੇ ਮੁਲਾਜ਼ਮ ਲਖਬੀਰ ਸਿੰਘ ਨੇ ਆਤਮਦਾਹ ਕਰ ਲਿਆ।

ਦੱਸ ਦੇਈਏ ਕਿ ਮਾਸਟਰ ਮੋਟੀਵੇਟਰ ਯੂਨੀਅਨ ਦੇ ਮੁਲਜ਼ਮ ਕੱਲ੍ਹ ਤੋਂ ਮਲੇਰਕੋਟਲਾ ਦੇ ਪਿੰਡ ਰਟੌਲ ਵਿੱਚ ਟੈਂਕੀ ’ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਹ ਸਰਕਾਰ ਕੋਲੋਂ ਉਨ੍ਹਾਂ ਨੂੰ ਰੈਗੁਲਰ ਕਰਨ ਦੀ ਦੀ ਮੰਗ ਕਰ ਰਹੇ ਹਨ।

ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਉਨ੍ਹਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕਰ ਰਹੀ ਹੈ ਪਰ ਹਾਲੇ ਤਕ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ ਰੈਗੁਲਰ ਨਹੀਂ ਕੀਤਾ ਜਾਂਦਾ, ਉਦੋਂ ਤਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago