Happy Teacher Day: ਅਧਿਆਪਕ ਦਿਵਸ ਤੇ ਕੈਪਟਨ ਨੇ ਸਾਰੇ ਅਧਿਆਪਕਾਂ ਨੂੰ ਦਿੱਤੀ ਵਧਾਈ

teacher-s-day-captain-amarinder-singh
Happy Teacher Day: ਹਰੇਕ ਇਨਸਾਨ ਦੀ ਸਫ਼ਲਤਾ ਦੇ ਪਿੱਛੇ ਉਸ ਦੇ ਅਧਿਆਪਕ ਦੀ ਮੁੱਖ ਭੂਮਿਕਾ ਹੁੰਦੀ ਹੈ। ਉਹੀ ਇਨਸਾਨ ਤਰੱਕੀ ਕਰਦਾ ਹੈ, ਜੋ ਆਪਣੇ ਅਧਿਆਪਕ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਗ੍ਰਹਿਣ ਕਰਦਾ ਹੈ।ਇਸ ਲਈ ਅਧਿਆਪਕਾਂ ਦੇ ਸਨਮਾਨ ਵੱਜੋਂ ਹੀ ਹਰ ਸਾਲ 5 ਸਤੰਬਰ ਨੂੰ ‘ਅਧਿਆਪਕ ਦਿਵਸ’ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਅਧਿਆਪਕ ਦਿਵਸ’ ਦੇ ਮੌਕੇ ‘ਤੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Khalistan Flag Host News: ਮੋਗਾ ਦੇ ਡੀਸੀ ਦਫਤਰ ਤੋਂ ਬਾਅਦ ਹੁਣ ਰਾਏਕੋਟ ਵਿੱਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ

ਅਧਿਆਪਕਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਧਿਆਪਕਾਂ ਨੇ ਸੂਬੇ ਅੰਦਰ ਕੋਰੋਨਾ ਮਹਾਮਾਰੀ ਦੌਰਾਨ ਵੀ ਹਰ ਵਿਦਿਆਰਥੀ ਤੱਕ ਸਿੱਖਿਆ ਪਹੁੰਚਾਈ ਅਤੇ ਖੁਦ ਨਵੀਂਤਕਨੀਕ ਸਿੱਖ ਕੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਇਆ, ਜਿਸ ਕਾਰਨ ਕੈਪਟਨ ਸਮੇਤ ਪੰਜਾਬ ਵਾਸੀ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦੇ ਹਨ। ਕੈਪਟਨ ਨੇ ਕਿਹਾ ਕਿ ਇਹ ਸਿਰਫ਼ ਤੇ ਸਿਰਫ਼ ਅਧਿਆਪਕਾਂ ਦੀ ਮਿਹਨਤ ਅਤੇ ਨਿਰਸਵਾਰਥ ਯੋਗਦਾਨ ਹੈ, ਜਿਸ ਨੇ ਸਾਡੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸੇਧ ਦਿੱਤੀ ਹੈ ਅਤੇ ਉਸ ਨੂੰ ਰੁਸ਼ਨਾਇਆ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ