ਪੰਜਾਬ

ਸਿੱਖਿਆ ਮੰਤਰੀ ਸੋਨੀ ਦੇ ਵਿਰੋਧ ‘ਚ ਪੂਰੇ ਪੰਜਾਬ ਦੇ ਅਧਿਆਪਕਾਂ ਦਾ ਸੰਘਰਸ਼ ਦਾ ਬਿਗੁਲ

ਅਧਿਆਪਕਾਂ ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 22 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਡਟਣ ਦਾ ਐਲਾਨ ਕੀਤਾ ਹੈ।

ਅਧਿਆਪਕਾਂ ਦਾ ਕਹਿਣਾ ਹੈ ਕਿ 3 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਐਸਐਸਏ/ਰਮਸਾ ਤੇ ਅਦਰਸ਼/ਮਾਡਲ ਸਕੂਲਾਂ ਵਿੱਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ‘ਤੇ 75%ਕਟੌਤੀ ਲਾਉਣ ਦੇ ਫੈਸਲੇ ਕੀਤਾ ਗਿਆ ਸੀ।ਇਸ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

ਇਸ ਕਰਕੇ ਪੰਜਾਬ ਦੇ ਅਧਿਆਪਕ ਲਹਿਰ ਵਿੱਚ ਬਹੁਤ ਗੁੱਸਾ ਹੈ। ਸਮੂਹ ਅਧਿਆਪਕ ਜਥੇਬੰਦੀਆਂ ਨੇ ਇਸ ਅਧਿਆਪਕ ਮਾਰੂ ਫੈਸਲੇ ਵਿਰੁੱਧ ਡਟਣ ਦਾ ਫੈਸਲਾ ਕੀਤਾ। ਪੰਜਾਬ ਦੀ ਸਮੁੱਚੀ ਅਧਿਆਪਕ ਲਹਿਰ ਇਸ ਜਬਰ ਵਿਰੁੱਧ ਇਕਜੁਟ ਹੋਈ ਹੈ। ਸਰਕਾਰੀ ਜਬਰ ਦਾ ਟਾਕਰਾ ਕਰਨ ਲਈ ਅਧਿਆਪਕ ਸੰਘਰਸ ਕਮੇਟੀ ਦਾ ਗਠਨ ਕੀਤਾ ਗਿਆ।

ਅਧਿਆਪਕ ਲੀਡਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸਐਸਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ। ਇਸ ਤਹਿਤ ਪਹਿਲਾਂ 10-10 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ਤੇ 75% ਕਟੌਤੀ ਕਰਨ ਦਾ ਫਰਮਾਨ ਜਾਰੀ ਕੀਤਾ। ਫਿਰ ਉਸ ਫਰਮਾਨ ਨੂੰ ਨਾ ਮੰਨਣ ਵਾਲੇ ਅਧਿਆਪਕਾਂ ਦੀਆਂ ਜਬਰੀ 200-300 ਕਿਲੋਮੀਟਰ ਦੂਰ ਬਦਲੀਆਂ ਕੀਤੀਆਂ।

ਇਸ ਜਬਰ ਖਿਲਾਫ਼ ਸੰਘਰਸ਼ ਦੀ ਅਗਵਾਈ ਕਰਨ ਵਾਲੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਅਧਿਆਪਕਾਂ ਦਾ ਸੰਘਰਸ਼ 56 ਦਿਨ ਪੱਕੇ ਧਰਨੇ ਦੇ ਰੂਪ ਵਿੱਚ ਪਟਿਆਲੇ ਜਾਰੀ ਰਿਹਾ। ਇਸ ਦਾ ਅੰਤ ਧਰਨੇ ਵਿੱਚ ਆ ਕੇ ਸਿੱਖਿਆ ਮੰਤਰੀ ਵੱਲੋਂ ਇੱਕ ਦਸੰਬਰ ਨੂੰ ਅਧਿਆਪਕਾਂ ਦੀਆਂ ਕੀਤੀਆਂ ਜਬਰੀ ਬਦਲੀਆਂ ਤੇ ਮੁਅੱਤਲੀਆਂ ਤੁਰੰਤ ਰੱਦ ਕਰਨ ਤੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਫੈਸਲਾ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਉਸ ਵਿੱਚ ਵਿਚਾਰਨ ਦਾ ਐਲਾਨ ਕੀਤਾ ਸੀ।

ਇਸ ਮਗਰੋਂ 46 ਦਿਨ ਬਾਅਦ ਕੀਤਾ ਐਲਾਨ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫਰਮਾਨ ਜਾਰੀ ਕਰ ਦੇਣਾ ਸਮੁੱਚੇ ਅਧਿਆਪਕ ਵਰਗ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਮਹੌਲ ਨੂੰ ਵਿਗਾੜਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਐਸਐਸਏ/ਰਮਸਾ ਅਧਿਆਪਕਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜੋ ਬਹੁਤ ਹੀ ਮੰਦਭਾਗੀ ਗੱਲ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago