ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ

Tenth-and-twelfth-class-examinations-postponed-by-education-department

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।

ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੀ ਹੋਰ ਤਫ਼ਸੀਲ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ।

ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151 ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ 0172 5227324 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ