ਪੰਜਾਬ

ਪੰਜਾਬ ‘ਚ ਮੁੜ ਕੋਰੋਨਾ ਦਾ ਕਹਿਰ, ਲਪੇਟ ‘ਚ ਆਏ ਸਰਕਾਰੀ ਸਕੂਲ ਦੇ 8 ਕਰਮਚਾਰੀ

ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ , ਅੱਜ ਮੁੜ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ ਜਿਥੇ ਜਿਲਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਵਿਖੇ ਪੈਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 8 ਮੈਂਬਰ ਆਏ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਭਾਂਵੇ ਕਿ ਲੋਕਾਂ ਨੇ ਕੋਰੋਨਾ ਨੂੰ ਲੈ ਕੇ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਅਪਣੀ ਰਫਤਾਰ ਨੂੰ ਤੇਜ ਕਰਦੇ ਹੋਇਆਂ ਕੰਨਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਸਟਾਫ ਮੈਂਬਰਾਂ ਨੂੰ ਅਪਣੀ ਲਪੇਟ ਵਿੱਚ ਲੈ ਲਿਆ ਹੈ |

ਇਸ ਦੇ ਨਾਲ ਨਾਲ ਟਾਂਡਾ ਉੜਮੁੜ ਵਿਖੇ ਟੋਟਲ 16ਲੋਕ ਅੱਜ ਕੋਰੋਨਾ ਪਾਜਟਿਵ ਆਏ ਹਨ ਜਿਸ ਕਰਕੇ ਸਿਹਤ ਵਿਭਾਗ ਵੱਲੋਂ 2 ਦਿਨ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਬੱਚਿਆਂ ਦੀ ਸੈਪਲਿੰਗ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ |

ਇਸੇ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫ਼ਿਰ 13 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਫ਼ਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਨਹੀਂ ਜਾਪ ਰਹੇ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ਵਿੱਚੋਂ ਸਿਹਤ ਬਲਾਕ ਮਾਲੇਰਕੋਟਲਾ ਵਿੱਚ 5, ਅਤੇ ਸਿਹਤ ਬਲਾਕ ਧੂਰੀ ਵਿੱਚ 1,ਭਵਾਨੀਗੜ੍ਹ ’ਚ 2, ਅਮਰਗੜ੍ਹ ਵਿੱਚ 2, ਅਹਿਮਦਗੜ੍ਹ ਵਿੱਚ 1, ਕੌਹਰੀਆਂ ਵਿੱਚ 1, ਅਤੇ ਸਿਹਤ ਬਲਾਕ ਸੰਗਰੂਰ ਵਿੱਚ 1 ਕੇਸ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4731 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ।

ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ’ਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago