ਪੰਜਾਬ

Sangrur Accident News: ਵਿਆਹ ਤੋਂ ਇੱਕ ਹਫ਼ਤਾ ਪਹਿਲਾਂ ਮੋੜਿਆ ਖੁਸ਼ੀਆਂ ਨੇ ਮੂੰਹ, ਦਰਦਨਾਕ ਹਾਦਸੇ ਵਿੱਚ ਹੋਈ ਲਾੜੀ ਦੀ ਮੌਤ

Sangrur Accident News: ਸਥਾਨਕ ਸ਼ਹਿਰ ਨੇੜਲੇ ਪਿੰਡ ਰਾਏਸਿੰਘਵਾਲੇ ਦੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਇਕ ਪਰਿਵਾਰ ਦੀਆਂ ਕੁੜੀ ਦੇ ਵਿਆਹ ਦੀਆਂ ਖੁਸ਼ੀਆਂ ਅੱਜ ਉਸ ਸਮੇਂ ਗਮ ‘ਚ ਬਦਲ ਗਈਆਂ ਜਦੋਂ ਵਿਆਹ ਦੀਆਂ ਤਿਆਰੀਆਂ ਲਈ ਖਰੀਦਦਾਰੀ ਕਰਨ ਲਈ ਆਪਣੇ ਭਰਾ ਨਾਲ ਮੋਟਰਸਾਇਕਲ ਉਪਰ ਸ਼ਹਿਰ ਆ ਰਹੀ ਕੁੜੀ ਦੀ ਰਸਤੇ ‘ਚ ਹੀ ਇਕ ਦਰਦਨਾਕ ਸੜਕੇ ਹਾਦਸੇ ‘ਚ ਮੌਤ ਹੋ ਗਈ। ਇਸ ਹਾਦਸੇ ‘ਚ ਕੁੜੀ ਦੀ ਭਰਜਾਈ ਅਤੇ ਭਰਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Amritsar Obscene Act News: ਅੰਮ੍ਰਿਤਸਰ ਵਿੱਚ ਰਿਸ਼ਤੇ ਹੋਏ ਸ਼ਰਮਸਾਰ, ਆਪਣੀ 14 ਸਾਲਾਂ ਭਤੀਜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਰ ਸੰਤੋਖ ਸਿੰਘ ਨੇ ਦੱਸਿਆ ਕਿ ਦਿਲਾਵਰ ਖਾਂ ਪੁੱਤਰ ਗਫੂਰ ਖਾਂ ਵਾਸੀ ਪਿੰਡ ਰਾਏਸਿੰਘਵਾਲਾ ਅੱਜ ਜਦੋਂ ਆਪਣੀ ਭੈਣ ਰੇਨੂੰ ਬੀਬੀ ਜਿਸ ਦਾ ਅਗਲੇ ਮਹੀਨੇ ਦੀ 9 ਤਾਰੀਖ ਨੂੰ ਵਿਆਹ ਸੀ ਲਈ ਵਿਆਹ ਦੀਆਂ ਤਿਆਰੀਆਂ ਲਈ ਖਰੀਦਦਾਰੀ ਕਰਨ ਲਈ ਆਪਣੇ ਮੋਟਰਸਾਇਕਲ ਰਾਹੀਂ ਆਪਣੀ ਭੈਣ ਰੇਨੂੰ ਬੀਬੀ ਅਤੇ ਆਪਣੀ ਪਤਨੀ ਸੋਨਾ ਬੇਗਮ ਨੂੰ ਨਾਲ ਲੈ ਕੇ ਆਪਣੇ ਪਿੰਡ ਤੋਂ ਸਥਾਨਕ ਸ਼ਹਿਰ ਵੱਲ ਨੂੰ ਆ ਰਿਹਾ ਸੀ ਤਾਂ ਰਸਤੇ ‘ਚ ਪਿੰਡ ਕਾਕੜਾ ਤੋਂ ਭਵਾਨੀਗੜ੍ਹ ਆਉਂਦੀ ਲਿੰਕ ਸੜਕ ਉਪਰ ਪਹੁੰਚੇ ਤਾਂ ਘਰ ਕੋਈ ਸਾਮਾਨ ਭੁੱਲ ਆਉਣ ਕਾਰਨ ਦਿਲਾਵਰ ਖਾਂ ਆਪਣੀ ਪਤਨੀ ਸੋਨਾ ਬੇਗਮ ਨੂੰ ਇਥੇ ਸਥਿਤ ਇਕ ਪੈਟਰੋਲ ਪੰਪ ਨੇੜੇ ਖੜ੍ਹਾ ਕੇ ਆਪਣੀ ਭੈਣ ਰੇਨੂੰ ਬੀਬੀ ਨੂੰ ਨਾਲ ਲੈ ਕੇ ਪਿੰਡ ਵੱਲ ਵਾਪਸ ਚਲਾ ਗਿਆ।

ਜਦੋਂ ਦਿਲਾਵਰ ਖਾਂ ਆਪਣੀ ਭੈਣ ਨੂੰ ਲੈ ਕੇ ਪਿੰਡੋਂ ਵਾਪਸ ਸ਼ਹਿਰ ਵੱਲ ਨੂੰ ਆ ਰਿਹਾ ਸੀ ਅਤੇ ਉਕਤ ਪੈਟਰੋਲ ਪੰਪ ਨੇੜੇ ਪਹੁੰਚੇ, ਜਿੱਥੇ ਇਸ ਦੀ ਪਤਨੀ ਸੋਨਾ ਬੇਗਮ ਖੜ੍ਹੀ ਸੀ ਤਾਂ ਪਿਛੋਂ ਆਉਂਦੇ ਇਕ ਤੇਜ਼ ਰਫਤਾਰ ਟਰੱਕ ਨੇ ਇਨ੍ਹਾਂ ਦੇ ਮੋਟਰਸਾਇਕਲ ਨੂੰ ਜ਼ੋਰਦਾਰ ਫੇਟ ਮਾਰਨ ਦੇ ਨਾਲ-ਨਾਲ ਸੋਨਾ ਬੇਗਮ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਅਤੇ ਇਸ ਹਾਦਸੇ ‘ਚ ਮੋਟਰਸਾਇਕਲ ਪਿਛੇ ਬੈਠੀ ਰੇਨੂੰ ਬੀਬੀ ਦਾ ਸਿਰ ਜੋਰ ਨਾਲ ਸੜਕ ਉਪਰ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਸ ਹਾਦਸੇ ‘ਚ ਸੋਨਾ ਬੇਗਮ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਦਿਲਾਵਰ ਖਾਂ ਨੂੰ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਇਲਾਜ਼ ਲਈ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ। ਜਿਥੋਂ ਇਨ੍ਹਾਂ ਮੁੱਢਲੀ ਸਹਾਇਤਾਂ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago