ਆਪ ਵਿਧਾਇਕਾਂ ਨੇ ਬਿਜਲੀ ਦੇ ਮੁੱਦੇ ‘ਤੇ ਨਾਅਰੇਬਾਜ਼ੀ ਕਰਦਿਆਂ ਸਦਨ ‘ਚੋਂ ਕੀਤਾ ਵਾਕਆਊਟ

The-legislators-walked-out-of-the-House-in-a-protest-over-the-issue-of-electricity.

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ‘ਚ ਅੱਜ ਵੀ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੇ ਮੁੱਦੇ ‘ਤੇ ਅਤੇ ਆਪ ਵਿਧਾਇਕਾਂ ਨੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ‘ਚ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ।

ਇਸੇ ਤਰ੍ਹਾਂ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੋਸਟਰ ਹੱਥਾਂ ‘ਚ ਫੜ੍ਹ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਿਧਾਨ ਸਭਾ ਪਹੁੰਚੇ ਅਤੇ ਉਨ੍ਹਾਂ ਵੱਲੋਂ ਵੀ ਨਾਅਰੇਬਾਜ਼ੀ ਕਰਦੇ ਹੋਏ ਸਦਨ ‘ਚੋਂ ਵਾਕਆਊਟ ਕੀਤਾ ਗਿਆ ਹੈ। ਆਪ ਵਿਧਾਇਕਾਂ ਨੇ ਬਿਜਲੀ ਦੀ ਮਹਿੰਗੀ ਦਰਾਂ ਦੇ ਵਿਰੋਧ ਵਿਚ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹੱਥਾਂ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇ ਲਿਖੇ ਪੋਸਟਰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਆਪ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਦਰਾਂ ਗੁਆਂਢੀ ਸੂਬਿਆਂ ਦੀ ਤੁਲਨਾ ਵਿਚ ਕਾਫੀ ਮਹਿੰਗੀਆਂ ਹਨ। ਇਹ ਆਮ ਲੋਕਾਂ ਦੇ ਨਾਲ ਵੱਡਾ ਅਨਿਆ ਹੈ ਅਤੇ ਜਨਤਾ ਇਸ ਤੋਂ ਪ੍ਰੇਸ਼ਾਨ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਬਿਜਲੀ ਦੀ ਦਰਾਂ ਨੂੰ ਤੁਰੰਤ ਘੱਟ ਕਰੇ।

ਓਧਰ ਸ਼੍ਰੋਮਣੀ ਅਕਾਲੀ ਦਲ ਨੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਸਦਨ ‘ਚ ਪੂਰੇ ਜੋਰ ਨਾਲ ਉਠਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ‘ਚੋਂ ਵਾਕਆਊਟ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾਕੀਤਾ ਹੈ।ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਚੁੱਪ ਕਿਉਂ ਧਾਰੀ ਹੈ। ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਉਠਾਉਣ ਲਈ ਸਮਾਂ ਨਾ ਦੇਣ ‘ਤੇ ਰੋਸ ਪ੍ਰਗਟਾਇਆ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀਏ ਅਤੇ ਬਕਾਏ ਹਜ਼ਮ ਕਰਨ ਵਾਲੀ ਕਾਂਗਰਸ ਸਰਕਾਰ ਕੋਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਹਰੇਕ ਜ਼ਿਆਦਤੀ ਦਾ ਪੂਰਾ ਹਿਸਾਬ ਲਵੇਗਾ। ਕਿਸੇ ਕੀਮਤ ‘ਤੇ ਮੁਲਾਜ਼ਮਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਸਾਰੇ ਟੀ.ਏ., ਡੀ.ਏ. ਦਾ ਹਜ਼ਾਰਾਂ ਕਰੋੜਾਂ ਰੁਪਿਆ ਖਾ ਗਈ, ਜੋ ਕਿ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ