ਅੰਦੋਲਨ ਨੂੰ ਨਵੀਂ ਲੀਹ ਦੇਵੇਗੀ ਪੰਜਾਬ ‘ਚ ਹੋਣ ਵਾਲੀ ਮਹਾਪੰਚਾਇਤ

The-mahapanchayat-in-Punjab-will-give-a-new-lease-of-life-to-the-movement

ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪੰਜਾਬ ‘ਚ ਪਹਿਲੀ ਸਰਬ ਸਮਾਜ ਮਹਾਂਪੰਚਾਇਤ ਦਾ ਆਯੋਜਨ 15 ਫਰਵਰੀ ਨੂੰ ਦਾਣਾ ਮੰਡੀ ਜਗਰਾਓਂ ’ਚ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬੀ ਗਾਇਕ ਕਨਵਰ ਗਰੇਵਾਲ, ਹਰਫ਼ ਚੀਮਾ, ਬੱਬਲ ਰਾਏ, ਜੱਸੀ ਗਿੱਲ, ਗੀਤਕਾਰ ਜਗਦੇਵ ਮਾਨ, ਜੀਤੀ ਅਟਵਾਲ ਆਦਿ ਕਲਾਕਾਰ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਬਰਾੜ, ਸਮਾਜਸੇਵੀ ਪ੍ਰੀਤਮ ਸਿੰਘ ਅਖਾੜਾ ਅਤੇ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਯੂ. ਪੀ., ਹਰਿਆਣਾ ਅਤੇ ਰਾਜਸਥਾਨ ‘ਚ ਕਿਸਾਨ ਅੰਦੋਲਨ ਨੂੰ ਹੋਰ ਪ੍ਰਚੰਡ ਕਰਨ ਲਈ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਸੇ ਹੀ ਤਰਜ਼ ’ਤੇ ਪੰਜਾਬ ਅੰਦਰ ਇਹ ਪਹਿਲੀ ਮਹਾਂਪੰਚਾਇਤ ਜਗਰਾਓਂ ਵਿਖੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਨ੍ਹਾਂ ਦੱਸਿਆ ਕਿ ਬੁੱਧੀਜੀਵੀ, ਕਿਸਾਨ, ਮਜ਼ਦੂਰ, ਦੁਕਾਨਦਾਰ, ਆੜ੍ਹਤੀ, ਕਾਰੋਬਾਰੀ ਜਾਂ ਕੋਈ ਵੀ ਸਿਆਸੀ ਪਾਰਟੀ ਦਾ ਨੁਮਾਇੰਦਾ ਆਪਣੀ ਪਾਰਟੀ ਝੰਡੇ ਤੋਂ ਬਿਨਾਂ ਇਸ ਮਹਾਂਪੰਚਾਇਤ ’ਚ ਆਪਣੀ ਸ਼ਮੂਲੀਅਤ ਕਰ ਸਕਦਾ ਹੈ ਪਰ ਉੱਥੇ ਕਿਸਾਨ ਅੰਦੋਲਨ ਤੋਂ ਬਿਨਾਂ ਕਿਸੇ ਪਾਰਟੀ ਦੇ ਏਜੰਡੇ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਰਬ ਸਮਾਜ ਮਹਾਂਪੰਚਾਇਤ ਦੀ ਅਗਲੀ ਮੀਟਿੰਗ ਜਲਦੀ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ