ਬਠਿੰਡਾ ਤੋਂ ਅਕਾਲੀ ਦਲ ਦੇ ਤਿੰਨ ਬਾਗ਼ੀ ਕੌਂਸਲਰਾ ਨੇ ਫੜ੍ਹਿਆ ਕਾਂਗਰਸ ਦਾ ਪੱਲਾ

three counselors of akali joined congress

ਹਲਕਾ ਬਠਿੰਡਾ ਵਿੱਚ ਅਕਾਲੀ ਦਲ ਨਾਲ ਬਗ਼ਾਵਤ ਕਰਨ ਵਾਲੇ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੀਤੇ ਦਿਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਸਿਆਸੀ ਭੇੜ ਦੌਰਾਨ ਕੌਂਸਲਰਾਂ ਨੇ ਇਹ ਕਦਮ ਚੁੱਕਿਆ। ਉੱਧਰ ਬਾਗ਼ੀ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਨੇ ਵੀ ਰਾਤ ਦਾ ਖ਼ਿਆਲ ਕੀਤੇ ਬਗੈਰ ਹਨ੍ਹੇਰੇ ਵਿੱਚ ਹੀ ਸਮਾਗਮ ਰੱਖ ਲਏ। ਖ਼ਜ਼ਾਨਾ ਮੰਤਰੀ ਨੇ ਖ਼ੁਦ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਦੇ ਨਾਲ-ਨਾਲ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਵੀ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕੌਂਸਲਰ ਮਾਸਟਰ ਹਰਮੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ।

ਇਸ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਕੌਂਸਲਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਕਿਹਾ ਕਿ ਪਾਰਟੀਆਂ ਵਿੱਚ ਛੋਟੇ ਮੋਟੇ ਲੋਕ ਆਉਂਦੇ ਜਾਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਹਕੀਕਤ ਦਿੱਸ ਜਾਏਗੀ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਢੁਕਵੇਂ ਪਲੇਟਫ਼ਾਰਮ ’ਤੇ ਮੁੱਦਾ ਚੁੱਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਲ ਵੱਡਾ ਹੈ, ਜੇ ਵਿਧਾਇਕ ਜ਼ੀਰਾ ਮੁਆਫ਼ੀ ਮੰਗ ਲੈਂਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਮੁਆਫ਼ ਕਰ ਦਵੇਗੀ।

Source: AbpSanjha