ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ।
ਅੱਜ ਸਵੇਰ ਤੋਂ ਹੀ ਆਵਾਜਾਈ ਠੱਪ ਰਹੀ ਹੈ ਅਤੇ ਬਾਜ਼ਾਰ ਪੂਰਨ ਰੂਪ ਵਿੱਚ ਬੰਦ ਦੇਖਣ ਨੂੰ ਮਿਲੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਮੋਗਾ ‘ਚ ਪੁਲਿਸ ਫੋਰਸ ਤਾਇਨਾਤ ਹੈ। ਮੋਗਾ ਜ਼ਿਲ੍ਹੇ ਦੇ ਤਮਾਮ ਵਿੱਦਿਅਕ ਅਦਾਰੇ ਦੀ ਬੰਦ ਹਨ।
ਕਿਸਾਨਾਂ ਨੇ ਪੂਰੇ ਦੇਸ਼ ‘ਚ ਭਾਰਤ ਬੰਦ ਕੀਤਾ ਹੈ।ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ, ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ ‘ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ ‘ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਪੂਰੇ ਹੋਣ ‘ਤੇ ਅੱਜ ਭਾਰਤ ਬੰਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ “ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ ਤਾਂ ਜੋ ਮੋਦੀ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ ਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…