ਪੰਜਾਬ ਦੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਤੇ ਖੁਦ ਹੀ ਚੁੱਕਣਾ ਪਏਗਾ ਇਲਾਜ ਦਾ ਖਰਚਾ

Treatment Cost of Covid-19 in Punjab Private Hospitals

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਉਨ੍ਹਾਂ ਵਿਅਕਤੀਆਂ ਦੇ ਇਲਾਜ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜੋ ਨਿੱਜੀ ਹਸਪਤਾਲਾਂ ਵਿੱਚ ਆਪਣੇ ਆਪ ਹੀ ਕੋਰੋਨਾ ਦਾ ਇਲਾਜ ਕਰਵਾਉਣ ਪਹੁੰਚ ਜਾਣਗੇ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਇਕ ਆਦੇਸ਼ ਵਿਚ ਕਿਹਾ ਹੈ ਕਿ ਜੇ Covid-19 ਦੇ ਮਰੀਜ਼ ਜੇ ਕਰ ਨਿੱਜੀ ਹਸਪਤਾਲ ਵਿਚ ਆਪਣਾ ਇਲਾਜ ਕਰਵਾਉਂਦੇ ਹਨ ਤਾਂ ਸਾਰਾ ਖਰਚਾ ਉਹਨਾਂ ਨੂੰ ਖੁਦ ਹੀ ਚੁੱਕਣਾ ਪਏਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਮਰੀਜ਼ਾ ਦੀ ਗਿਣਤੀ ਵਿੱਚ ਵਾਧਾ, ਪਟਿਆਲਾ ਦੇ ਇੱਕ ਡਾਕਟਰ ਸਣੇ 5 ਲੋਕਾਂ ਦੀ ਰਿਪੋਰਟ ਆਈ ਪੋਜ਼ੀਟਿਵ

ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਪ੍ਰਾਈਵੇਟ ਹਸਪਤਾਲ ਵੀ ਕੋਰੋਨਾ ਨਾਲ ਸਬੰਧਿਤ ਇਲਾਜ ਦਾ ਉਨ੍ਹਾਂ ਹੀ ਖਰਚ ਵਸੂਲਣਗੇ ਜਿਨ੍ਹਾਂ ਕਿ ਦਿੱਲੀ-ਐਨਸੀਆਰ ਦੇ ਨਿੱਜੀ ਹਸਪਤਾਲਾਂ ਵਿਚ ਲਾਗੂ ਹੋਣ ਵਾਲੀਆਂ ਦਰਾਂ ਤੇ ਲੈ ਰਹੇ ਹਨ। ਧਿਆਨ ਯੋਗ ਹੈ ਕਿ ਸੂਬਾ ਸਰਕਾਰ ਨੇ ਕੋਵਿਡ -19 ਦੇ ਇਲਾਜ ਲਈ ਸੂਬੇ ਦੇ ਕਈ ਨਿੱਜੀ ਹਸਪਤਾਲਾਂ ਦੀਆਂ ਸੇਵਾਵਾਂ ਵੀ ਲਈਆਂ ਹਨ। ਹੁਣ ਤੱਕ ਸਰਕਾਰ ਦੀ ਨਿਗਰਾਨੀ ਹੇਠ ਇਨ੍ਹਾਂ ਹਸਪਤਾਲਾਂ ਵਿੱਚ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਰ ਹੁਣ ਜੇ ਕੋਈ ਕੋਰੋਨਾ ਪੀੜਤ ਸਿੱਧੇ ਇਲਾਜ ਲਈ ਕਿਸੇ ਨਿੱਜੀ ਹਸਪਤਾਲ ਵਿੱਚ ਜਾਂਦਾ ਹੈ ਤਾਂ ਉਸਨੂੰ ਸਾਰਾ ਖਰਚਾ ਖੁਦ ਚੁੱਕਣਾ ਪਏਗਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ