ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬੇ ਗੜ੍ਹਸ਼ੰਕਰ ਵਿੱਚ ਕਾਰ ਦੇ ਟਿੱਪਰ ਨਾਲ ਟਕਰਾਅ ਜਾਣ ਦੀ ਖ਼ਬਰ ਹੈ। ਇਸ ਦੁਰਘਟਨਾ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤਿਆ ਸੀ। ਮ੍ਰਿਤਕ ਦੀ ਪਛਾਣ ਗੜ੍ਹਸ਼ੰਕਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ 35 ਸਾਲਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਬੰਗਾ ਨੂੰ ਜਾ ਰਿਹਾ ਮਿੱਟੀ ਨਾਲ ਭਰਿਆ ਟਿੱਪਰ ਜਦ ਪਿੰਡ ਫ਼ਤਹਿਪੁਰ ਕੋਲ ਪਹੁੰਚਿਆ ਤਾਂ ਬੰਗਾ ਤੋਂ ਗੜ੍ਹਸ਼ੰਕਰ ਨੂੰ ਆ ਰਹੀ ਸਵਿਫਟ ਕਾਰ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖ਼ੱਚੇ ਉੱਡ ਗਏ ਅਤੇ ਮ੍ਰਿਤਕ ਦੀ ਲਾਸ਼ ਨੂੰ ਗੱਡੀ ਨੂੰ ਤੋੜ ਕੇ ਕੱਢਿਆ ਗਿਆ।
ਗੜ੍ਹਸ਼ੰਕਰ ਦੇ ਥਾਣਾ ਮੁਖੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਵਿਆਹ ਸਮਾਗਮ ਤੋਂ ਘਰ ਵਾਪਸ ਰਿਹਾ ਸੀ। ਟਿੱਪਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਗੜ੍ਹਸ਼ੰਕਰ ਦੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…