ਪੰਜਾਬ

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ 2 ਲੱਖ ਰੁਪਏ ਇਨਾਮ

ਪੰਚਾਇਤੀ ਚੋਣਾਂ ਨੂੰ ਲੈ ਕੇ ਕੇ ਕਈ ਥਾਈਂ ਤਣਾਅ ਹੈ ਤਾਂ ਕਈ ਥਾਈਂ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਨੇ….ਫ਼ਰੀਦਕੋਟ ਜ਼ਿਲ੍ਹੇ ਦੇ 45 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ।

ਫ਼ਰੀਦਕੋਟ ਜ਼ਿਲ੍ਹੇ ਵਿੱਚ 243 ਪਿੰਡ ਨੇ..ਇਨ੍ਹਾਂ ਵਿੱਚੋਂ 45 ਪਿੰਡਾਂ ਦੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ ਹੈ।ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਫਾਲਤੂ ਖਰਚਿਆਂ ਨੂੰ ਤਿਆਗ ਕੇ ਪਿੰਡ ਦੀ ਏਕਤਾ ਦਾ ਸਬੂਤ ਦਿੱਤਾ ਹੈ। ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਤੋਂ ਪਿੰਡ ਵਾਸੀਆਂ ਨੂੰ ਕਈ ਉਮੀਦਾਂ ਨੇ। ਇਨ੍ਹਾਂ ਹੀ ਪਿੰਡਾਂ ਵਿੱਚੋਂ ਇੱਕ ਹੈ ਫ਼ਰੀਦਕੋਡਟ ਦਾ ਪਿੰਡੀ ਬਲੋਚਾਂ…ਜਿੱਥੇ ਸਰਬਸੰਮਤੀ ਨਾਲ ਮਹਿਲਾ ਸਰਪੰਚ ਨੂੰ ਚੁਣਿਆ ਗਿਆ ਹੈ। ਪਿੰਡ ਵਿੱਚ ਖੁਸੀ ਦਾ ਮਾਹੌਲ ਦਿਸਿਆ…ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਨਵੀਂ ਸਰਪੰਚ ਤੋਂ ਪਿੰਡ ਦੇ ਵਿਕਾਸ ਦੀ ਉਮੀਦ ਜਤਾਈ।

ਨਵੀਂ ਚੁਣੀ ਸਰਪੰਚ ਨੇ ਲੋਕਾਂ ਦੀ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਜਤਾਇਆ ਹੈ। ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ 2 ਲੱਖ ਰੁਪਏ ਇਨਾਮ ਦਾ ਵੀ ਇਲਾਨ ਕੀਤਾ ਹੋਇਐ।

Source:News18

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago