ਪੰਜਾਬ

ਦੋ ਪੰਜਾਬੀ ਨੌਜਵਾਨਾਂ ਦਾ ਸਾਊਦੀ ਅਰਬ ’ਚ ਸਿਰ ਕਲਮ ਕਰ ਕੇ ਕੀਤੇ ਗਿਆ ਕਤਲ

ਸਾਊਦੀ ਅਰਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਦੋ ਪੰਜਾਬੀ ਨੌਜਵਾਨ ਦਾ ਜੇਲ੍ਹ ਅੰਦਰ ਹੀ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਸਤਵਿੰਦਰ ਕੁਮਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫ਼ਦਰਪੁਰ ਕੁਲੀਆ ਦਾ ਰਹਿਣ ਵਾਲਾ ਸੀ ਜੋ ਪਿਛਲੇ 4 ਸਾਲਾਂ ਤੋਂ ਸਾਊਦੀ ਅਰਬ ਵਿੱਚ ਕਿਸੇ ਨਾਲ ਝਗੜਾ ਹੋਣ ਕਰਕੇ ਜੇਲ੍ਹ ਕੱਟ ਰਿਹਾ ਸੀ। ਦੂਜਾ ਨੌਜਵਾਨ ਲੁਧਿਆਣਾ ਦਾ ਦੱਸਿਆ ਜਾ ਰਿਹਾ ਹੈ।

ਸਤਵਿੰਦਰ ਕੁਮਾਰ ਦੇ ਪਰਿਵਾਰ ਨੂੰ ਫੋਨ ’ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਪਿੱਛੋਂ ਪਰਿਵਾਰ ਵਿੱਚ ਹੜਕੰਪ ਮੱਚ ਗਿਆ। ਪਰਿਵਾਰ ਨੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਨਾਲ ਸੰਪਰਕ ਕਰਕੇ ਭਾਰਤ ਸਰਕਾਰ ਨੂੰ ਸਤਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਦੀ ਗੁਹਾਰ ਲਾਈ ਹੈ।

ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਸਤਵਿੰਦਰ ਕੁਮਾਰ 2013 ਵਿੱਚ ਕਮਾਈ ਕਰਨ ਲਈ ਸਾਊਦੀ ਗਿਆ ਸੀ ਪਰ ਉੱਥੇ ਮਾਮੂਲੀ ਝਗੜੇ ਕਰਕੇ ਸਾਊਦੀ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਤੇ 4 ਸਾਲਾਂ ਤੋਂ ਉਹ ਜੇਲ੍ਹ ’ਚ ਬੰਦ ਹੈ। ਉਹ ਸਾਊਦੀ ਦੀ ਇੱਕ ਕੰਪਨੀ ਅਲ ਮਜ਼ੀਦ ਵਿੱਚ ਕੰਮ ਕਰਦਾ ਸੀ। ਸਤਵਿੰਦਰ ਨਾਲ ਇੱਕ ਹੋਰ ਲੁਧਿਆਣਾ ਦਾ ਨੌਜਵਾਨ ਵੀ ਜੇਲ੍ਹ ਅੰਦਰ ਕੈਦ ਸੀ।

ਇਹ ਵੀ ਪੜ੍ਹੋ: ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਗਲਾ ਘੁੱਟ ਕੇ ਕਤਲ , ਕਤਲ ਮਗਰੋਂ ਖੇਤਾਂ ‘ਚ ਸੁੱਟੀ ਲਾਸ਼

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago