ਕਿਸਾਨਾਂ ਮਗਰੋਂ ਹੁਣ ਬੇਰੁਜ਼ਗਾਰ ਨੌਜਵਾਨ ਵੀ ਕਰ ਰਹੇ ਖ਼ੁਦਕੁਸ਼ੀ

suicide in Punjab

ਪੰਜਾਬ ‘ਚ ਕਰਜ਼ੇ ਕਰਕੇ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਹੁਣ ਬੇਰੁਜ਼ਗਾਰ ਨੌਜਵਾਨ ਵੀ ਖ਼ੁਦਕੁਸ਼ੀ ਕਰ ਰਹੇ ਹਨ। ਮਾਮਲਾ ਬਰਨਾਲਾ ਦੇ ਪਿੰਡ ਸੇਖਾ ਦਾ ਹੈ ਜਿੱਥੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 45 ਸਾਲਾ ਸੁਖਵਿੰਦਰ ਦਰਜ਼ੀ ਦਾ ਕੰਮ ਕਰਦਾ ਸੀ। ਕੁਝ ਸਮਾਂ ਪਹਿਲਾਂ ਆਪਣੇ ਕੰਮ ਨੂੰ ਹੋਰ ਵਧਾਉਣ ਲਈ ਉਸ ਨੇ ਬੈਂਕ ਤੋਂ ਤਿੰਨ ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਇਸ ਨੂੰ ਉਹ ਸਮੇਂ ‘ਤੇ ਵਾਪਸ ਨਹੀਂ ਕਰ ਸਕਿਆ। ਕਰਜ਼ੇ ਦੀ ਮਾਰ ਨੂੰ ਝੱਲ ਨਾ ਪਾਉਣ ਕਾਰਨ ਸੁਖਵਿੰਦਰ ਨੇ ਆਪਣੇ ਘਰ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਹੀ ਖ਼ਤਮ ਕਰ ਲਈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੇ ਵਾਅਦੇ ਪੂਰੇ ਕਰਨ ‘ਚ ਕਾਮਯਾਬ ਨਹੀਂ ਹੋ ਰਹੀ ਹੈ। ਉਧਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਖ਼ੁਦਕੁਸ਼ੀ ਜਿਹਾ ਰਾਹ ਅਪਣਾ ਰਹੇ ਹਨ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦੇ ਬਿਆਨ ਦੇ ਅਧਾਰ ‘ਤੇ ਧਾਰਾ 174 ਅਧੀਨ ਕਾਰਵਾਰੀ ਕਰਨ ਦੀ ਗੱਲ ਕੀਤੀ ਹੈ।

Source:AbpSanjha