ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਚੋਣ ਕਮਿਸ਼ਨ ਕੋਲ ਪਹੁੰਚੇ ਗੋਲ਼ੀਕਾਂਡ ਮਾਮਲੇ ਦੇ ਪੀੜਤ ਪਰਿਵਾਰ

victims families demanding reinstating kunwar vijay pratap in sit

ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵਜੋਂ ਫਾਰਗ ਕੀਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਨੂੰ ਆਈਜੀ ਨੂੰ ਵਾਪਸ ਤੋਂ ਪੁਰਾਣੇ ਅਹੁਦੇ ‘ਤੇ ਲਿਆਉਣ ਦੀ ਮੰਗ ਕੀਤੀ ਹੈ।

ਬਹਿਬਲ ਕਲਾਂ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਨੇ ਕਿਹਾ ਕਿ ਆਈਜੀ ਤਫਤੀਸ਼ ਦੇ ਆਖਰੀ ਪੜਾਅ ਤਕ ਪਹੁੰਚ ਚੁੱਕਾ ਸੀ, ਜਿਸ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਹੋਣ ਦੀ ਆਸ ਨੇੜੇ ਲੱਗ ਗਈ ਸੀ। ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੀ ਗਈ ਐਸਆਈਟੀ ਦੇ ਸਾਰੇ ਅਫ਼ਸਰਾਂ ‘ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਪਰ ਜੇਕਰ ਆਈਜੀ ਦੀ ਜਗ੍ਹਾ ਕੋਈ ਦੂਜਾ ਅਫਸਰ ਮਾਮਲੇ ਦੀ ਜਾਂਚ ਕਰੇਗਾ ਤਾਂ ਸਮਾਂ ਵੱਧ ਲੱਗੇਗਾ, ਜਿਸ ਕਰਕੇ ਆਈਜੀ ਨੂੰ ਵਾਪਸ ਲਿਆਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਰਾਹਤ

ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਅਜੀਤ ਸਿੰਘ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਪਹਿਲੇ ਦਿਨ ਤੋਂ ਮਾਮਲੇ ਦੀ ਗਹਿਰਾਈ ਤਕ ਆਪਣੀ ਤਫਤੀਸ਼ ਲੈ ਕੇ ਪਹੁੰਚ ਚੁੱਕੇ ਸੀ। ਅਜੀਤ ਸਿੰਘ ਨੇ ਦਾਅਵਾ ਕੀਤਾ ਕਿ ਜਿਸ ਪ੍ਰਕਾਰ ਕੁੰਵਰ ਵਿਜੈ ਪ੍ਰਤਾਪ ਦੇ ਹੱਥ ਸਬੂਤ ਸਿਆਸੀ ਲੀਡਰਾਂ ਖ਼ਿਲਾਫ਼ ਸਨ ਜਿਸ ਕਰਕੇ ਸਿਆਸੀ ਦਬਾਅ ਪੈਣ ‘ਤੇ ਆਈਜੀ ਦੀ ਬਦਲੀ ਕਰਵਾ ਦਿੱਤੀ ਗਈ।

Source:AbpSanjha