ਵਿਧਾਨ ਸਭਾ ਕਮੇਟੀ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ , 15 ਦਿਨਾਂ ਅੰਦਰ ਮੰਗਿਆ ਜਵਾਬ

sukhbir badal

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ।

ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਖਿਲਾਫ ਗਲਤ ਤੇ ਮਰਿਆਦਾ ਤੋਂ ਬਾਹਰਲੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਲਈ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪਹੁੰਚਿਆ ਸੀ।

ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਛੇ ਫਰਵਰੀ ਨੂੰ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

Source:AbpSanjha