Hoshiarpur Bribe Case News: ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ 45000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

vigilance-bureau-caught-patwari-red-handed-taking-bribe-of-45000-in-hoshiarpur
Hoshiarpur Bribe Case News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਿੱਚ ਹਰ ਰੋਜ਼ ਆ ਰਹੇ ਨੇ ਕੋਰੋਨਾ ਦੇ ਨਵੇਂ ਕੇਸ, ਬੀਤੇ ਦਿਨ 126 ਨਵੇਂ ਮਾਮਲਿਆਂ ਦੀ ਪੁਸ਼ਟੀ 18 ਲੋਕਾਂ ਦੀ ਮੌਤ

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਸੀ।ਉਹ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦੇ ਚੁੱਕਾ ਹੈ।

ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ