ਫਰੀਦਕੋਟ ਦੇ ਪਿੰਡ ‘ਚ ਨਸ਼ਾ ਵੇਚ ਰਹੇ ਤਸਕਰਾਂ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ , ਕੀਤਾ ਪੁਲਿਸ ਹਵਾਲੇ

drug trafficker in faridkot village

1.  ਪਿੰਡ ਚਹਿਲ ਵਿੱਚ ਪਿੰਡ ਦੇ ਲੋਕਾਂ ਨੇ ਪਿੰਡ ’ਚ ਨਸ਼ਾ ਵੇਚਣ ਆਏ 3 ਤਸਕਰਾਂ ਦੀ ਪਹਿਲਾਂ ਛਿੱਤਰ ਪਰੇਡ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। 

people beaten drug trafficker in faridkot village

2. ਪਿੰਡ ਵਾਸੀਆਂ ਨੇ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

people beaten drug trafficker in faridkot village

3. ਇਸ ਸਬੰਧੀ ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਦੇਣ ਵਾਲੇ ਪਿੰਡ ਤੇ ਪਿੰਡੋਂ ਬਾਹਰਲੇ 3 ਨਸ਼ਾ ਤਸਕਰਾਂ ਨੂੰ ਫੜ੍ਹ ਕੇ ਉਨ੍ਹਾਂ ਦਾ ਕੁਟਾਪਾ ਚਾੜ੍ਹਿਆ ਗਿਆ ਹੈ।

people beaten drug trafficker in faridkot village

4. ਉਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਜੋ ਪਿੰਡ ਵਾਲਿਆਂ ਨੇ ਪੁਲਿਸ ਨੂੰ ਸੌਂਪ ਦਿੱਤਾ।

people beaten drug trafficker in faridkot village

5. ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਰੀਦਕੋਟ ਦੇ ਐਡੀਸ਼ਨਲ ਐੱਸਐਚਓ ਵਕੀਲ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

people beaten drug trafficker in faridkot village

6. ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਜਤਾਇਆ ਹੈ।

Source:AbpSanjha