ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਪਿੰਡ ਵਾਲਿਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ

protest against guljar singh ranike

ਫਰੀਦਕੋਟ : ਅਕਾਲੀ ਦਲ ਵਾਸਤੇ ਪੰਜਾਬ ਦੇ ਆਮ ਲੋਕਾਂ ਦੇ ਮਨਾਂ ‘ਚ ਭਾਰੀ ਰੋਸ ਹੈ। ਇਸ ਵਾਰ ਫਰੀਦਕੋਟ ਹਲਕੇ ਦੇ ਪਿੰਡ ਕੋਟ ਸੁਖੀਆ ‘ਚ ਚੋਣ ਪ੍ਰਚਾਰ ਲਈ ਗਏ ਗੁਲਜ਼ਾਰ ਸਿੰਘ ਰਣੀਕੇ ਨੂੰ ਪਿੰਡ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਗੁਲਜ਼ਾਰ ਸਿੰਘ ਰਣੀਕੇ ਲੋਕ ਸਭ ਹਲਕਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਪਿੰਡਵਾਸੀਆਂ ਨੇ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲ਼ੀਕਾਂਡ ਦੇ ਵਿਰੋਧ ਵਿੱਚ ਆਪਣਾ ਰੋਸ ਜ਼ਾਹਰ ਕੀਤਾ। ਗੁਲਜ਼ਾਰ ਸਿੰਘ ਰਣੀਕੇ ਦੇ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਲੋਕ ਕਾਲੀਆਂ ਝੰਡੀਆਂ ਲੈ ਕੇ ਖੜ੍ਹੇ ਸਨ।

ਲੋਕਾਂ ਨਾਲ ਹੋਈ ਗੱਲਬਾਤ ਦੌਰਾਨ ਪਤਾ ਲੱਗਾ ਕਿ ਬੇਅਦਬੀ ਮਾਮਲੇ ਵਿੱਚ ਕੋਟਕਪੂਰਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦਾ ਨਾਂ ਸਾਹਮਣੇ ਆਇਆ ਸੀ ਜਿਸ ਕਰਕੇ ਲੋਕ ਅਕਾਲੀ ਦਲ ਤੋਂ ਖ਼ਾਸੇ ਨਾਰਾਜ਼ ਹਨ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲ਼ੀਕਾਂਡ ਮਾਮਲਾ : ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਖਾਰਜ

ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਿੰਡਾਂ ਵਿੱਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲਾ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਕਰਕੇ ਪੰਜਾਬ ਦੇ ਲੋਕਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਕਾਫੀ ਠੇਸ ਲੱਗੀ ਸੀ। ਜਿਸ ਦਾ ਖਾਮਿਆਜ਼ਾ ਅਕਾਲੀ ਦਲ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪੈ ਸਕਦਾ ਹੈ।