ਪੰਜਾਬ

ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾਨ ਮਗਰੋਂ ਸੰਨੀ ਦਿਓਲ ਤੇ ਭਾਜਪਾ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਨੇ ਕੀਤੀ ਬਗਾਵਤ

ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ।

ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ ਚਾਰ ਵਾਰ ਸੰਸਦ ਮੈਂਬਰ ਬਣੇ ਸਨ। ਕਵਿਤਾ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਜ਼ਿਮਨੀ ਚੋਣ ਵੇਲੇ ਟਿਕਟ ਨਹੀਂ ਦਿੱਤੀ ਸੀ ਪਰ 2019 ਵਿੱਚ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਪਰ ਪਾਰਟੀ ਨੇ ਇਸ ਵਾਰ ਵੀ ਉਨ੍ਹਾਂ ਨੂੰ ਧੋਖਾ ਦਿੱਤਾ ਹੈ।

ਇਹ ਵੀ ਪੜ੍ਹੋ : ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

ਸੂਤਰਾਂ ਨੇ ਦੱਸਿਆ ਹੈ ਕਿ ਸੰਨੀ ਦਿਓਲ ਦੀ ਉਮੀਦਵਾਰੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਾਂਗਰਸੀ ਨੇਤਾ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸੀ। ਹਾਲਾਂਕਿ, ਜੋ ਆਗੂ ਉਨ੍ਹਾਂ ਨੂੰ ਬੁਲਾਉਂਦੇ ਸੀ, ਕਵਿਤਾ ਨੇ ਉਨ੍ਹਾਂ ਦੇ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਕਿਹਾ, “2017 ਵਿੱਚ ਸੀਨੀਅਰ ਨੇਤਾਵਾਂ ਨੇ ਮੈਨੂੰ ਕਿਹਾ ਕਿ ਮੈਂ ਚੋਣ ਲੜਨ ਲਈ ਤਿਆਰ ਹੋਵਾਂ ਕਿਉਂਕਿ ਪਾਰਟੀ ਮੇਰੇ ਪਤੀ ਦੀ ਵਿਰਾਸਤ ਨੂੰ ਜਿਊਂਦਾ ਰੱਖਣਾ ਚਾਹੁੰਦੀ ਹੈ। ਹਾਲਾਂਕਿ ਉਨ੍ਹਾਂ ਨੇ ਮੁੰਬਈ ਦੇ ਕਾਰੋਬਾਰੀ ਸਵਰਨ ਸਾਲਾਰੀਆ ਨੂੰ ਟਿਕਟ ਦੇ ਦਿੱਤੀ, ਜੋ 1.93 ਲੱਖ ਵੋਟਾਂ ਨਾਲ ਹਾਰਿਆ।”

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago