ਪੰਜਾਬ

VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

Lok Sabha Election 2019: 23 ਮਈ ਨੂੰ ਦੇਸ਼ ਭਰ ਦੀਆਂ 542 ਲੋਕ ਸਭਾ ਸੀਟਾਂ ‘ਤੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ABP ਨਿਊਜ਼-ਨੀਲਸਨ ਨੇ ਐਗਜ਼ਿਟ ਪੋਲ ਨਾਲ ਪੰਜਾਬ ਤੇ ਹਰਿਆਣਾ ਦੀਆਂ VIP ਸੀਟਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ। ਐਗਜ਼ਿਟ ਪੋਲ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਆਪਣੀ ਸੀਟ ਬਚਾਉਣ ਵਿੱਚ ਕਾਮਯਾਬ ਹੋ ਜਾਣਗੇ।

ਬਠਿੰਡਾ ਤੋਂ ਚੋਣ ਲੜ ਰਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸੀਟ ਤੋਂ 2009 ਤੇ 2014 ਵਿੱਚ ਜਿੱਤ ਦਰਜ ਕੀਤੀ ਸੀ ਪਰ ਇਸ ਵਾਰ ਹਰਸਿਮਰਤ ਕੌਰ ਨੂੰ ਹਾਰ ਮਿਲ ਸਕਦੀ ਹੈ। ਇਸ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਕਾਂਟੇ ਦੀ ਟੱਕਰ ਨਾਲ ਜਿੱਤਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਕੈਪਟਨ ਨੇ ਲਾਏ ਸਿੱਧੂ ਤੇ ਇਲਜ਼ਾਮ, ਕਿਹਾ ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ ‘ਤੇ ?

ਪਟਿਆਲਾ ਤੋਂ ਕਾਂਗਰਸ ਲਈ ਚੰਗੀ ਖ਼ਬਰ ਆ ਰਹੀ ਹੈ ਕਿਉਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਜਿੱਤ ਦਰਜ ਕਰਦੇ ਨਜ਼ਰ ਆ ਰਹੇ ਹਨ। ਪਰਨੀਤ ਕੌਰ ਨੂੰ 2014 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਹਰਾਇਆ ਸੀ ਪਰ ਇਸ ਵਾਰ ਨੀਨਾ ਮਿੱਤਲ ਪਰਨੀਤ ਕੌਰ ਸਾਹਮਣੇ ਟਿਕ ਨਹੀਂ ਪਾਉਣਗੇ।

ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਅਕਾਲੀਆਂ ਲਈ ਬਠਿੰਡਾ ‘ਚ ਲਾਈਆਂ ਰੌਣਕਾਂ, ਹਰਸਿਮਰਤ ਨਾਲ ਮਿਲ ਕੀਤਾ ਰੋਡ ਸ਼ੋਅ

ਪੰਜਾਬ ਦੇ ਪੂਰੇ ਐਗਜ਼ਿਟ ਪੋਲ ਦੀ ਗੱਲ ਕੀਤੀ ਜਾਏ ਤਾਂ ਕਾਂਗਰਸ ਸੂਬੇ ਵਿੱਚ ਜ਼ਬਰਦਸਤ ਵਾਪਸੀ ਕਰਦੀ ਦਿੱਸ ਰਹੀ ਹੈ। ਸੂਬੇ ਦੀਆਂ 13 ਵਿੱਚੋਂ 8 ਸੀਟਾਂ ‘ਤੇ ਕਾਂਗਰਸ ਦਾ ਕਬਜ਼ਾ ਹੋ ਸਕਦਾ ਹੈ। ਇੱਥੇ ਬੀਜੇਪੀ ਤੇ ਆਪ ਦੇ ਖ਼ਾਤੇ ਵਿੱਚ 2-2 ਤੇ ਅਕਾਲੀ ਦਲ ਦੇ ਖ਼ਾਤੇ ਇੱਕ ਸੀਟ ਜਾਂਦੀ ਨਜ਼ਰ ਆ ਰਹੀ ਹੈ। 

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago