ਮੌਸਮ ਵਿਭਾਗ ਦੀ ਚੇਤਾਵਨੀ ! ਪੰਜਾਬ ਸਮੇਤ ਕੁਝ ਰਾਜਾਂ ਵਿੱਚ ਮੀਂਹ

weather department alert

ਉਪ-ਪ੍ਰਧਾਨ ਮਹੇਸ਼ ਪਲਾਵਤ ਨੇ ਕਿਹਾ ਕਿ ਪੱਛਮੀ ਗੜਬੜੀ ਲੱਦਾਖ ਦੇ ਪੂਰਬ ਵੱਲ ਚਲੀ ਗਈ ਹੈ। ਇਕ ਹੋਰ ਪੱਛਮੀ ਗੜਬੜੀ ਈਰਾਨ ਦੇ ਪੂਰਬੀ ਹਿੱਸਿਆਂ ਤੇ ਇਸ ਦੇ ਨਾਲ ਲੱਗਦੇ ਅਫ਼ਗਾਨਿਸਤਾਨ ‘ਚ ਵੇਖੀ ਜਾ ਸਕਦੀ ਹੈ।

ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਸ਼ ਦੇ ਨਾਲ-ਨਾਲ ਧੂੜ ਭਰੀ ਹਨ੍ਹੇਰੀ ਤੇ ਇੱਕ-ਦੋ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਓਡੀਸ਼ਾ, ਬਿਹਾਰ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਕੇਰਲ ਤੇ ਲਕਸ਼ਦੀਪ ਦੇ ਕੁਝ ਹਿੱਸਿਆਂ ‘ਚ ਹਲਕਾ-ਦਰਮਿਆਨੀ ਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਦੇਸ਼ ਦੇ ਕਈ ਹਿੱਸਿਆਂ ‘ਚ ਅਗਲੇ ਤਿੰਨ ਦਿਨ ਤਕ ਅਜਿਹੀ ਹੀ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਇਸ ਹਫ਼ਤੇ ਵੀ ਮੌਸਮ ਰਾਹਤ ਭਰਿਆ ਰਹੇਗਾ। ਤਾਪਮਾਨ ਆਮ ਨਾਲੋਂ ਘੱਟ ਰਹੇਗਾ ਜਦਕਿ ਧੂੜ ਭਰੀ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਕਰਨਾਟਕ ਦੇ ਕੁਝ ਹਿੱਸਿਆਂ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਤੇ ਝਾਰਖੰਡ ਦੇ ਹਿੱਸਿਆਂ ‘ਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ ਤੇ ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ, ਆਂਧਰਾ ਪ੍ਰਦੇਸ਼ ਤੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ‘ਚ ਹਲਕੇ ਤੋਂ ਦਰਮਿਆਨੀ ਬਾਰਸ਼ ਪੈ ਸਕਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ