Punjab Weather Updates: ਪੰਜਾਬ ਤੇ ਹਰਿਆਣਾ ਵਿੱਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਜਾਣਕਾਰੀ

weather-update-rain-in-punjab-and-haryana
Punjab Weather Updates: ਪੰਜਾਬ ਤੇ ਹਰਿਆਣਾ ’ਚ ਮੁੜ ਬਾਰਸ਼ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਅੱਜ ਵੀ ਕਈ ਥਾਈਂ ਜਲਥਲ ਕੀਤਾ। ਬਾਰਸ਼ ਨਾਲ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਵੀ ਅੱਜ ਸਵੇਰੇ ਬਾਰਸ਼ ਹੋਈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਣ ਸਬੰਧੀ ‘ਸੰਤਰੀ’ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Moga Suicide News: ਮੋਗਾ ਦੇ 36 ਸਾਲਾਂ ਨੌਜਵਾਨ ਨੇ ਸੋਸ਼ਲ ਮੀਡੀਆ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 3 ਮਿਲੀਮੀਟਰ ਬਾਰਸ਼ ਹੋਈ ਤੇ ਤਾਪਮਾਨ 34 ਡਿਗਰੀ ਰਿਹਾ ਜਦਕਿ ਹਲਕੀ ਬਾਰਸ਼ ਮਗਰੋਂ ਪਟਿਆਲਾ ਦਾ ਤਾਪਮਾਨ 33 ਡਿਗਰੀ ਤੇ ਲੁਧਿਆਣਾ ਵਿੱਚ 13 ਮਿਲੀਮੀਟਰ ਬਾਰਿਸ਼ ਹੋਈ ਤੇ ਤਾਪਮਾਨ 32.5 ਡਿਗਰੀ ਰਿਹਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ Subscribe ਕਰੋ।