Punjab Weather Updates: ਪੰਜਾਬ ਤੇ ਹਰਿਆਣਾ ’ਚ ਮੁੜ ਬਾਰਸ਼ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਅੱਜ ਵੀ ਕਈ ਥਾਈਂ ਜਲਥਲ ਕੀਤਾ। ਬਾਰਸ਼ ਨਾਲ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਵੀ ਅੱਜ ਸਵੇਰੇ ਬਾਰਸ਼ ਹੋਈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ’ਚ ਅਗਲੇ ਦੋ ਦਿਨਾਂ ਦੌਰਾਨ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਣ ਸਬੰਧੀ ‘ਸੰਤਰੀ’ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 3 ਮਿਲੀਮੀਟਰ ਬਾਰਸ਼ ਹੋਈ ਤੇ ਤਾਪਮਾਨ 34 ਡਿਗਰੀ ਰਿਹਾ ਜਦਕਿ ਹਲਕੀ ਬਾਰਸ਼ ਮਗਰੋਂ ਪਟਿਆਲਾ ਦਾ ਤਾਪਮਾਨ 33 ਡਿਗਰੀ ਤੇ ਲੁਧਿਆਣਾ ਵਿੱਚ 13 ਮਿਲੀਮੀਟਰ ਬਾਰਿਸ਼ ਹੋਈ ਤੇ ਤਾਪਮਾਨ 32.5 ਡਿਗਰੀ ਰਿਹਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…