Punjab Weather News: ਪੰਜਾਬ ਵਿੱਚ ਮੌਸਮ ਨੇ ਬਦਲਿਆ ਆਪਣਾ ਮਿਜ਼ਾਜ਼, ਕਿਸਾਨਾਂ ਲਈ ਖੜੀ ਕੀਤੀ ਵੱਡੀ ਮੁਸੀਬਤ

weather-updation-and-rain-in-punjab

Punjab Weather News: ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਚੱਲੀਆਂ ਤੇਜ਼ ਹਵਾਵਾਂ ਦੇ ਨਾਲ ਬੀਤੇ ਦਿਨ 3.4 ਮਿਲੀਮੀਟਰ ਬਾਰਸ਼ ਹੋਣ ਨਾਲ ਮੌਸਮ ਦਾ ਮਿਜਾਜ਼ ਤਾਂ ਬਦਲ ਗਿਆ ਪਰ ਕਣਕ ਦੀ ਵਾਢੀ ਕਰਨ ਵਾਲੇ ਕਿਸਾਨਾਂ ਅਤੇ ਮੰਡੀਆਂ ‘ਚ ਫਸਲ ਲੈ ਕੇ ਆ ਰਹੇ ਕਿਸਾਨਾਂ ਨੂੰ ਮੁਸੀਬਤ ‘ਚ ਪਾ ਦਿੱਤਾ। ਲੁਧਿਆਣਾ ‘ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 29.4 ਅਤੇ ਘੱਟੋ-ਘੱਟ 20.6 ਡਿਗਰੀ ਸੈਲਸੀਅਸ ਰਿਹਾ। ਸਵੇਰ ਦੇ ਸਮੇਂ ਹਵਾ ‘ਚ ਨਮੀ ਦੀ ਮਾਤਰਾ 72 ਅਤੇ ਸ਼ਾਮ ਨੂੰ 52 ਫੀਸਦੀ ਰਿਕਾਰਡ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਕੋਰੋਨਾ ਨਾਲ ਕੁਦਰਤੀ ਮਾਰ ਵੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਕਿਸਾਨਾਂ ’ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਹੋਈਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਇਕੱਠੀਆਂ 3 ਟਰਾਲੀਆਂ ਮੰਡੀ ‘ਚ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।