ਚੰਡੀਗੜ੍ਹ ਵਿੱਚ ਵੀਕੈਂਡ ਕੋਰੋਨਾ ਕਰਫਿਊ 29 ਮਈ ਤੋਂ 31 ਮਈ ਤੱਕ

Weekend corona curfew in Chandigarh from 29th may till 31st may

ਚੰਡੀਗੜ੍ਹ ਪ੍ਰਸ਼ਾਸਨ ਨੇ ਰਾਤ ਅਤੇ ਵੀਕੈਂਡ ਦੇ ਕਰਫਿਊ ਨੂੰ ਜਾਰੀ ਰੱਖਣ ਦਾ ਐਲਾਨ ਕਰਨ ਤੋਂ ਇਲਾਵਾ, ਸਾਰੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ।

29 ਮਈ ਨੂੰ ਸਵੇਰੇ 5 ਵਜੇ ਤੋਂ 31 ਮਈ ਨੂੰ ਸਵੇਰੇ 5 ਵਜੇ ਤੱਕ ਸ਼ਹਿਰ ਵਿੱਚ ਵੀਕੈਂਡ ਕਰਫਿਊ ਲਾਗੂ ਰਹਿਣ ਦਾ ਐਲਾਨ ਕੀਤਾ। ਯੂਟੀ ਪ੍ਰਸ਼ਾਸਨ ਨੇ ਇਹ ਵੀ ਅੱਗੇ ਕਿਹਾ ਕਿ ਵੀਕੈਂਡ ਕਰਫਿਊ ਦੌਰਾਨ ਸਿਰਫ ਜ਼ਰੂਰੀ ਦੁਕਾਨਾਂ ਨੂੰ ਖੁੱਲ੍ਹਾ ਰਹਿਣ ਦਿੱਤਾ ਜਾਵੇਗਾ।

ਯੂਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਤਾਜ਼ਾ ਵਾਧੇ ਨਾਲ ਨਜਿੱਠਣ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ।

ਸੈਰ ਲਈ ਸਵੇਰੇ 6 ਤੋਂ 9 ਵਜੇ ਤੱਕ ਦੀ ਮਨਜ਼ੂਰੀ ਦਿੱਜੀ ਗਈ ਹੈ। ਵੀਕੈਂਡ ਕਰਫਿਊ ਦੌਰਾਨ ਸਿਰਫ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਦੁਪਹਿਰ 2 ਵਜੇ ਤੱਕ ਹੋਮ ਡਿਲਿਵਰੀ ਲਈ ਖੁੱਲ੍ਹੀਆਂ ਰਹਿਣਗੀਆਂ।

ਜ਼ਰੂਰੀ ਚੀਜ਼ਾਂ ਦੀ ਦੁਕਾਨ ਸ਼ਾਮ ਪੰਜ ਵਜੇ ਤੱਕ ਖੁੱਲ੍ਹ ਸਕਦੀ ਹੈ। ਦੁਕਾਨ ਵਿਚ ਦਾਖਲ ਹੋਣ ਵਾਲੇ ਹਰੇਕ ਗ੍ਰਾਹਕ ਅਤੇ ਉਨ੍ਹਾਂ ਨੂੰ ਅਟੈਂਡ ਕਰਨ ਵਾਲੇ ਹਰ ਵਿਅਕਤੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ