Punjab Mandi Board: ਪੰਜਾਬ ਵਿੱਚ ਹਾੜੀ ਦੇ 21ਵੇਂ ਦਿਨ 4,86,515 ਮੀਟ੍ਰਿਕ ਟਨ ਕਣਕ ਦੀ ਖਰੀਦ

wheat-procurement-of-4-86-515-ton-on-21st-day-in-state
Punjab Mandi Board: ਪੰਜਾਬ ‘ਚ ਮੰਗਲਵਾਰ ਕਣਕ ਦੀ ਖਰੀਦ ਦੇ 21ਵੇਂ ਦਿਨ 4,86,515 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ‘ਚ 4,84,939 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ, ਜਿਸ ‘ਚੋਂ ਪਨਗ੍ਰੇਨ ਵਲੋਂ 1,00,810 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 1,17,861 ਮੀਟ੍ਰਿਕ ਟਨ ਅਤੇ ਪਨਸਪ ਵਲੋਂ 1,04,381 ਮੀਟ੍ਰਿਕ ਟਨ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 73,521 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ।

ਇਹ ਵੀ ਪੜ੍ਹੋ: Coronavirus in Punjab : ਪੰਜਾਬ ਦੇ ਹਰ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਮਰੀਜ਼ਾਂ ਦੀ ਗਿਣਤੀ, 1400 ਦੇ ਨੇੜੇ ਮਰੀਜ਼ਾਂ ਦੀ ਗਿਣਤੀ

ਕੇਂਦਰ ਸਰਕਾਰ ਦੀ ਏਜੰਸੀ ਐੱਫ.ਸੀ.ਆਈ. ਵਲੋਂ 58,949 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ‘ਚ ਜਨਤਕ ਵੰਡ ਲਈ 29,417 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 21ਵੇਂ ਦਿਨ ਦੀ ਖਰੀਦ ਸਮੇਤ ਹੁਣ ਤਕ ਸੂਬੇ ‘ਚ ਕੁੱਲ 1,00,16,270 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮੰਗਲਵਾਰ ਪੰਜਾਬ ਦੀਆਂ ਮੰਡੀਆਂ ‘ਚੋਂ 4,62,827 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 10415.92 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।