ਪੰਜਾਬ

Corona in Punjab: ਪੰਜਾਬ ਵਿੱਚ Corona ਦਾ ਕਹਿਰ, ਪਿੰਡ ਕੋਟਲਾ ਵਿੱਚ ਔਰਤ ਦੀ Corona ਕਾਰਨ ਮੌਤ

Corona in Punjab: ਪਿੰਡ ਕੋਟਲਾ ਹੇਰਾਂ ਜਲੰਧਰ ਦੀ ਇਕ ਔਰਤ ਦੀ ਸੰਖੇਪ ਜਿਹੀ ਬੀਮਾਰੀ ਮਗਰੋਂ ਮੌਤ ਹੋ ਗਈ ਸੀ, ਜੋ ਕਿ ਅੱਜ ਆਈ ਜਾਂਚ ਰਿਪੋਰਟ ਦੌਰਾਨ Coronavirus ਤੋਂ ਪਾਜ਼ੇਟਿਵ ਪਾਈ ਗਈ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਸਨਸਨੀ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੌਰਾਨ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕੋਟਲਾ ਹੇਰਾਂ ਜਲੰਧਰ ਦੀ ਔਰਤ ਕੁਲਜੀਤ ਕੌਰ (50) ਪਤਨੀ ਮਲਕੀਤ ਸਿੰਘ, ਜੋ ਕਿ ਬੁਖਾਰ ਅਤੇ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਸੀ।

ਇਹ ਵੀ ਪੜ੍ਹੋ: Punjab Wheat News: ਮੰਡੀ ਵਿੱਚ ਕਣਕ ਵੇਚਣ ਲਈ ਜਾਣ ਲਉ ਇਹ ਨਿਯਮ, ਨਹੀਂ ਪਾਸ ਹੋਵੇਗਾ ਰੱਦ

ਜਿਸ ਨੂੰ ਪਹਿਲਾਂ ਤਲਵਾੜ ਹਸਪਤਾਲ ਜਲੰਧਰ ਅਤੇ ਉਸ ਉਪਰੰਤ ਦੋਆਬਾ ਹਸਪਤਾਲ ਤੇ ਫਿਰ ਇਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿੱਥੇ ਇਸ ਦੀ 9 ਅਪ੍ਰੈਲ 2 ਵਜੇ ਰਾਤ ਨੂੰ ਮੌਤ ਹੋ ਗਈ ਅਤੇ ਪਰਿਵਾਰ ਵੱਲੋਂ ਇਸ ਦਾ ਸਸਕਾਰ 10 ਅਪ੍ਰੈਲ ਨੂੰ ਕਰ ਦਿੱਤਾ ਗਿਆ। ਹਸਪਤਾਲ ਵੱਲੋਂ ਇਸ ਔਰਤ ਦੀ ਮੌਤ ਉਪਰੰਤ ਜਾਂਚ ਕੀਤੀ ਗਈ ਤਾਂ ਇਹ Coronavirus ਤੋਂ ਪਾਜ਼ੇਟਿਵ ਪਾਈ ਗਈ, ਜਿਸ ‘ਤੇ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਵਿਸ਼ੇਸ਼ ਕਦਮ ਚੁੱਕਦਿਆਂ ਸਾਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਪੂਰੇ ਪਿੰਡ ਨੂੰ ਸੈਨੇਟਾਈਜ਼ ਕੀਤਾ ਗਿਆ ਹੈ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਦੀ ਜਾਂਚ ਆਰੰਭ ਦਿੱਤੀ ਗਈ ਹੈ ਕਿ ਉਕਤ ਔਰਤ ਕਿਵੇਂ Corona ਪਾਜ਼ੇਟਿਵ ਹੋਈ ਅਤੇ ਜੋ ਵੀ ਲੋਕ ਇਸ ਦੇ ਸੰਪਰਕ ਵਿਚ ਸਨ, ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਡਿਟੇਲ ਪ੍ਰਾਪਤ ਕੀਤੀ ਜਾ ਰਹੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago