ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

Work on Kartarpur corridor

ਕਰਤਾਰਪੁਰ ਲਾਂਘੇ ਦੇ ਨਿਰਮਾਣ ਸਬੰਧੀ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਦਿੱਤੀ ਹੈ। ਲਾਂਘੇ ਦੇ ਨਿਰਮਾਣ ਸਬੰਧੀ ਅੱਜ ਗ੍ਰਹਿ ਮੰਤਰਾਲੇ ਵਿੱਚ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ DGP ਇੰਟੈਲੀਜੈਂਸ ਦਿਨਕਰ ਗੁਪਤਾ ਸਮੇਤ ਭਾਰਤ ਵਿੱਚ ਪਾਕਿਸਤਾਨੀ ਹਾਈ ਕਮਿਸ਼ਨਰ ਅਜੈ ਬੀਸਾਰੀਆ ਵੀ ਮੌਜੂਦ ਰਹੇ।

ਅੱਜ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿੱਚ ਲਾਂਘੇ ਲਈ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਬਾਰੇ ਵਿਚਾਰ ਹੋਈ। ਇਸ ਬਾਰੇ ਸਰਕਾਰ ਨੇ ਡ੍ਰਾਫਟ ਤਿਆਰ ਕਰ ਲਿਆ ਹੈ। ਇਸ ਬੈਠਕ ਵਿੱਚ ਬੀਐਸਐਫ ਦੇ ਡੀਜੀ, ਭਾਰਤ ਸਰਕਾਰ ਦੇ ਸਾਰੇ ਮਹਿਕਮੇ ਤੇ ਭਾਰਤੀ ਰਾਜਦੂਤ ਵੀ ਸ਼ਾਮਲ ਰਹੇ। ਦਰਅਸਲ ਪਾਕਿਸਤਾਨ ਵਾਲੇ ਪਾਸਿਓਂ ਤਾਂ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ ਪਰ ਭਾਰਤ ਵਾਲੇ ਪਾਸਿਓਂ ਥੋੜੀ ਢਿੱਲ-ਮੱਠ ਵਰਤੀ ਜਾ ਰਹੀ ਸੀ। ਹੁਣ ਭਾਰਤ ਵੱਲੋਂ ਵੀ ਲਾਂਘੇ ਦੇ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਸਬੰਧੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਭਰੋਸਾ ਜਤਾਇਆ ਕਿ ਇੱਕ ਮਹੀਨੇ ਅੰਦਰ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਏਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲਾਂਘੇ ਲਈ ਜ਼ਮੀਨ ਐਕੁਆਇਰ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਕੰਮ 4 ਗੇੜਾਂ ਵਿੱਚ ਮੁਕੰਮਲ ਹੋਏਗਾ ਅਤੇ ਸਰਕਾਰ ਦੂਜੇ ਗੇੜ ਵਿੱਚ ਸ਼ਾਮਲ ਹੋ ਚੁੱਕੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਡੇਢ ਮਹੀਨੇ ਅੰਦਰ ਇਹ ਕੰਮ ਪੂਰਾ ਕਰ ਲਿਆ ਜਾਏਗਾ।

Source:AbpSanjha