Moga Suicide News: ਮੋਗਾ ਦੇ 36 ਸਾਲਾਂ ਨੌਜਵਾਨ ਨੇ ਸੋਸ਼ਲ ਮੀਡੀਆ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ

young-committed-live-suicide-on-social-media
Moga Suicide News: ਕਸਬਾ ਬੱਧਨੀ ਕਲਾਂ ਦੇ ਇਕ ਨੌਜਵਾਨ ਵਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ (36) ਪੁੱਤਰ ਰੇਸ਼ਮ ਸਿੰਘ ਬਾਬਾ ਜੀਵਨ ਸਿੰਘ ਨਗਰ ਵਾਸੀ ਬੱਧਨੀ ਕਲਾਂ ਦਾ 8 ਸਾਲ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ: Hoshiarpur Breaking News: ਹੁਸ਼ਿਆਰਪੁਰ ਜਿਲ੍ਹੇ ਦੇ 68 ਪਿੰਡਾਂ ਦੀ ਬਦਲੇਗੀ ਨੁਹਾਰ, 9 ਕਰੋੜ ਦੀ ਗਰਾਂਟ ਜਾਰੀ: ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਵਿਆਹ ਤੋਂ ਬਾਅਦ ਉਸ ਦੀ ਪਤਨੀ, ਸਹੁਰਾ ਪਰਿਵਾਰ ਤੇ ਸਾਲੀ ਸਾਂਢੂ ਤੰਗ ਕਰਦੇ ਸਨ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਸੋਮਵਾਰ ਉਸ ਨੇ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਉਸ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਗਈ, ਜਿਸ ‘ਚ ਉਸ ਨੇ ਆਪਣੀ ਪਤਨੀ, ਸੁਹਰਾ, ਸਾਲਾ, ਸਾਲੀ ਅਤੇ ਸਾਂਢੂ ਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਉਦਿਆਂ ਆਪਣਾ ਘਰ ਉਜਾੜਣ ਦੀ ਗੱਲ ਕਹੀ ਹੈ। ਉਸ ਨੇ ਪੁਲਸ ਪ੍ਰਸ਼ਾਸਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਇਨ੍ਹਾਂ ਸਾਰਿਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।